ਲੁਧਿਆਣਾ (ਗਣੇਸ਼): ਲੁਧਿਆਣਾ ਦੇ ਫੀਲਡ ਗੰਜ ਇਲਾਕੇ ਵਿਚ ਪਰਿਵਾਰ ਨਾਲ ਬੁਲੇਟ ਮੋਟਰਸਾਈਕਲ 'ਤੇ ਜਾ ਰਹੇ ਕੁਝ ਵਿਅਕਤੀ ਵੱਲੋਂ ਸਰਕਾਰੀ ਮੁਲਾਜ਼ਮ ਨੂੰ ਟੱਕਰ ਮਾਰ ਦਿੱਤੀ। ਇਸ ਮਗਰੋਂ ਜ਼ਬਰਦਸਤ ਹੰਗਾਮਾ ਹੋ ਗਿਆ। ਹਾਲਾਤ ਇੰਨੇ ਵਿਗੜ ਗਏ ਕਿ ਦੋਵੇਂ ਧਿਰਾਂ ਵਿਚਾਲੇ ਕੁੱਟਮਾਰ ਹੋ ਗਈ। ਇਸ ਦੌਰਾਨ ਕੋਈ ਵਿਅਕਤੀ ਸਰਕਾਰੀ ਮੁਲਾਜ਼ਮ ਦੇ ਹੱਥ 'ਚ ਫੜਿਆ ਮੋਬਾਇਲ ਵੀ ਖੋਹ ਕੇ ਰਹਿ ਗਿਆ। ਇਸ ਕਾਰਨ ਉਨ੍ਹਾਂ ਵੱਲੋਂ ਦੂਜੀ ਧਿਰ ਦੇ ਪਰਿਵਾਰ 'ਤੇ ਮੋਬਾਈਲ ਖੋਹਣ ਦਾ ਦੋਸ਼ ਲਗਾਇਆ ਗਿਆ।
ਇਹ ਖ਼ਬਰ ਵੀ ਪੜ੍ਹੋ - ਬੰਦੀਛੋੜ ਦਿਵਸ ਮੌਕੇ ਇਨ੍ਹਾਂ ਗੁਰਦੁਆਰਿਆਂ 'ਚ ਨਹੀਂ ਕੀਤੀ ਜਾਵੇਗੀ ਦੀਪਮਾਲਾ, ਜਾਣੋ ਵਜ੍ਹਾ
ਬਾਜ਼ਾਰ ਵਿਚ ਮੌਜੂਦ ਕੁਝ ਲੋਕਾਂ ਨੇ ਮਾਮਲਾ ਸ਼ਾਂਤ ਕਰਵਾਉਣ ਦੀ ਕੋਸ਼ਿਸ਼ ਵੀ ਕੀਤੀ, ਪਰ ਉਨ੍ਹਾਂ ਨੇ ਕਿਸੇ ਦੀ ਇਕ ਨਾ ਸੁਣੀ ਤੇ ਆਖਿਰਕਾਰ ਮਾਮਲਾ ਪੁਲਸ ਤਕ ਪਹੁੰਚ ਗਿਆ। ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਸ ਨੇ ਮਾਮਲਾ ਸ਼ਾਂਤ ਕਰਵਾਇਆ ਤੇ ਦੋਵੇਂ ਧਿਰਾਂ ਨੂੰ ਆਪਣੇ ਨਾਲ ਥਾਣੇ ਲੈ ਗਈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੀਬੀ ਜਗੀਰ ਕੌਰ ਨੂੰ ਪ੍ਰਧਾਨਗੀ ਚੋਣ 'ਚ ਜੇਤੂ ਦਿਖਾਉਣ 'ਤੇ ਅਕਾਲੀ ਦਲ ਦਾ ਵੱਡਾ ਬਿਆਨ (ਵੀਡੀਓ)
NEXT STORY