ਫ਼ਰੀਦਕੋਟ (ਜਗਤਾਰ,ਰਾਜਨ)-ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਸਿਟ ਵੱਲੋਂ ਬਰਗਾੜੀ ਬੇਅਦਬੀ ਮਾਮਲੇ ਵਿਚ ਰੋਹਤਕ ਦੀ ਸੁਨਾਰੀਆ ਜੇਲ ’ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਸਮੇਤ ਕੁਲ 10 ਮੁਲਜ਼ਮਾਂ ਖਿਲਾਫ ਫਰੀਦਕੋਟ ਅਦਾਲਤ ਵਿਚ ਸੈਪਲੀਮੈਂਟਰੀ ਚਲਾਨ ਪੇਸ਼ ਕਰ ਦਿੱਤਾ ਗਿਆ ਹੈ। ਇੱਥੇ ਇਹ ਦੱਸਣਯੋਗ ਹੈ ਕਿ ਮਹੀਨਾ ਜੂਨ 2015 ਦੌਰਾਨ ਬਰਗਾੜੀ ਦੇ ਗੁਰਦੁਆਰਾ ਸਾਹਿਬ ’ਚੋਂ ਸ੍ਰੀ ਗ੍ਰੰਥ ਸਾਹਿਬ ਜੀ ਦਾ ਸਰੂਪ ਚੋਰੀ ਕਰ ਕੇ ਇਸ ਦੇ ਪਵਿੱਤਰ ਅੰਗਾਂ ਨੂੰ ਗੁਰਦੁਆਰਾ ਸਾਹਿਬ ਅਤੇ ਬਰਗਾੜੀ ਦੀਆਂ ਗਲੀਆਂ ’ਚ ਖਿਲਾਰਨ ਦਾ ਮਾਮਲਾ ਸਾਹਮਣੇ ਆਇਆ ਸੀ।
ਇਹ ਵੀ ਪੜ੍ਹੋ : ਰੂਸ ਨੇ ਅਮਰੀਕਾ ਤੇ ਉਸ ਦੇ ਸਹਿਯੋਗੀਆਂ ਨੂੰ ਮੰਗਾਂ ਨਾ ਮੰਨੇ ਜਾਣ 'ਤੇ ਜਵਾਬੀ ਕਾਰਵਾਈ ਦੀ ਦਿੱਤੀ ਚਿਤਾਵਨੀ
ਇਸ ਮਾਮਲੇ ’ਚ ਜਾਂਚ ਉਪਰੰਤ ਦਰਜ ਕੀਤੇ ਗਏ ਮੁਕੱਦਮਾ ਨੰਬਰ 63 ’ਚ ਗ੍ਰਿਫ਼ਤਾਰ ਕੀਤੇ ਗਏ ਡੇਰਾ ਪ੍ਰੇਮੀਆਂ ਜਿਨ੍ਹਾਂ ’ਚੋਂ 6 ਜ਼ਮਾਨਤ ’ਤੇ ਚੱਲ ਰਹੇ ਹਨ ਤੋਂ ਇਲਾਵਾ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਮੁੱਖ ਸਾਜਿਸ਼ ਘੜਤਾ ਵਜੋਂ ਨਾਮਜ਼ਦ ਕੀਤੇ ਜਾਣ ਤੋਂ ਇਲਾਵਾ ਡੇਰਾ ਸਿਰਸਾ ਦੀ ਕੌਮੀ ਕਮੇਟੀ ਦੇ ਤਿੰਨ ਮੈਂਬਰਾਂ ਹਰਸ਼ ਧੂਰੀ, ਪ੍ਰਦੀਪ ਕਲੇਰ ਅਤੇ ਸੰਦੀਪ ਬਰੇਟਾ ਜਿਨ੍ਹਾਂ ਦੇ ਭਗੌੜੇ ਐਲਾਨੇ ਜਾਣ ਤੋਂ ਬਾਅਦ ਜ਼ਿਲੇ ਦੇ ਸੀਨੀਅਰ ਪੁਲਸ ਕਪਤਾਨ ਵੱਲੋਂ ਲੁੱਕ ਆਊਟ ਨੋਟਿਸ ਵੀ ਜਾਰੀ ਹੋ ਚੁੱਕੇ ਹਨ ਸ਼ਾਮਿਲ ਹਨ ਜਦਕਿ ਇਕ ਦੋਸ਼ੀ ਮਹਿੰਦਰਪਾਲ ਬਿੱਟੂ ਦੀ ਬੀਤੀ 22 ਜੂਨ 2019 ਨੂੰ ਨਾਭਾ ਜੇਲ ਵਿਚ ਮੌਤ ਹੋ ਗਈ ਸੀ। ਸਿਟ ਵੱਲੋਂ ਸਪਲੀਮੈਂਟਰੀ ਚਲਾਨ ਪੇਸ਼ ਕਰਨ ’ਤੇ ਫਰੀਦਕੋਟ ਅਦਾਲਤ ਵੱਲੋਂ ਹੁਣ ਇਸ ਮਾਮਲੇ ਵਿਚ ਸੁਣਵਾਈ 7 ਫਰਵਰੀ ਨੂੰ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਦੀਪ ਸਿੱਧੂ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਜਲੰਧਰ ਪਹੁੰਚੇ ਰਾਹੁਲ ਗਾਂਧੀ, ‘ਨਵੀਂ ਸੋਚ ਨਵਾਂ ਪੰਜਾਬ’ ਅਧੀਨ ਵਰਚੁਅਲ ਰੈਲੀ ਨੂੰ ਕਰਨਗੇ ਸੰਬੋਧਨ
NEXT STORY