ਮੁਕੇਰੀਆਂ, (ਝਾਵਰ)- ਥਾਣਾ ਮੁਕੇਰੀਆਂ ਦੇ ਪਿੰਡ ਉਮਰਪੁਰ ਦੇ ਸੁਰਜੀਤ ਸਿੰਘ ਪੁੱਤਰ ਧਰਮ ਸਿੰਘ ਨੇ ਐੱਸ.ਐੱਸ. ਪੀ. ਹੁਸ਼ਿਆਰਪੁਰ ਨੂੰ ਲਿਖਤੀ ਸ਼ਿਕਾਇਤ ਕੀਤੀ ਸੀ ਕਿ ਟਰੈਵਲ ਏਜੰਟ ਨੇ ਉਸ ਨੂੰ ਵਿਦੇਸ਼ ਭੇਜਣ ਲਈ ਡੇਢ ਲੱਖ ਰੁਪਏ ਲਏ ਪਰ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਇਸ ਸਬੰਧੀ ਪੁਲਸ ਦੀ ਆਰਥਕ ਅਪਰਾਧ ਸ਼ਾਖ਼ਾ ਹੁਸ਼ਿਆਰਪੁਰ ਵੱਲੋਂ ਜਾਂਚ ਕੀਤੀ ਗਈ। ਜਾਂਚ ਵਿਚ ਟਰੈਵਲ ਏਜੰਟ ਹਰਵਿੰਦਰ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਵਾਰਡ ਨੰ. 3 ਮਾਹਿਲਪੁਰ ਨੂੰ ਦੋਸ਼ੀ ਪਾਇਆ ਗਿਆ। ਥਾਣਾ ਮੁਖੀ ਮੁਕੇਰੀਆਂ ਕਰਨੈਲ ਸਿੰਘ ਨੇ ਦੱਸਿਆ ਕਿ ਟਰੈਵਲ ਏਜੰਟ ਵਿਰੁੱਧ ਧਾਰਾ 406, 420 ਆਈ.ਪੀ. ਸੀ. ਅਤੇ 24 ਇਮੀਗ੍ਰੇਸ਼ਨ ਐਕਟ ਅਧੀਨ ਕੇਸ ਦਰਜ ਕੀਤਾ ਗਿਆ ਹੈ।
ਮੀਂਹ ਦਾ ਕਹਿਰ : ਕਿਸਾਨ ਦਾ ਮਕਾਨ ਡਿੱਗਿਆ ; ਤਿੰਨ ਪਸ਼ੂਆਂ ਦੀ ਦੱਬਣ ਕਾਰਨ ਮੌਤ ਤੇ ਪੰਜ ਜ਼ਖ਼ਮੀ
NEXT STORY