ਬਟਾਲਾ, (ਬੇਰੀ, ਸੈਂਡੀ)- ਪੈਸਿਆਂ ਦਾ ਲਾਲਚ ਦੇ ਕੇ ਠੱਗੀ ਮਾਰਨ ਵਾਲੇ ਏਜੰਟ ਵਿਰੁੱਧ ਥਾਣਾ ਡੇਰਾ ਬਾਬਾ ਨਾਨਕ ਦੀ ਪੁਲਸ ਨੇ ਕੇਸ ਦਰਜ ਕੀਤਾ ਹੈ।
ਪੁਲਸ ਨੂੰ ਦਿੱਤੀ ਦਰਖਾਸਤ 'ਚ ਜਗਜੀਤ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਸ਼ਾਹਪੁਰ ਗੋਰਾਇਆ ਨੇ ਲਿਖਵਾਇਆ ਹੈ ਕਿ ਉਹ ਖੇਤੀਬਾੜੀ ਦਾ ਕੰਮ ਕਰਦਾ ਹੈ ਅਤੇ ਬੀਤੀ 1.6.16 ਨੂੰ ਗੁਰਪ੍ਰੀਤ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਰਮਦਾਸ ਸਾਡੇ ਪਿੰਡ ਸ਼ਾਹਪੁਰ ਗੋਰਾਇਆ ਆਇਆ ਸੀ ਅਤੇ ਮੈਨੂੰ ਕਹਿਣ ਲੱਗਾ ਕਿ ਮੈਂ ਗਲੋਬਲ ਪਲਾਂਟ ਟੈਕਨਾਲੋਜੀ ਪ੍ਰਾਈਵੇਟ ਲਿਮਟਿਡ ਸ਼ਾਖਾ ਅੰਮ੍ਰਿਤਸਰ ਵਿਚ ਬਤੌਰ ਏਜੰਟ ਕੰਮ ਕਰਦਾ ਹਾਂ ਅਤੇ ਤੁਹਾਡੀ ਜ਼ਮੀਨ ਵਿਚ 1000 ਪੌਦਾ ਸਫੈਦਾ ਲਾਉਣਾ ਤੈਅ ਹੋਇਆ ਹੈ। ਉਸ ਨੇ ਮੈਨੂੰ ਪੈਸਿਆਂ ਦਾ ਲਾਲਚ ਦੇ ਕੇ ਮੇਰੇ ਨਾਲ ਠੱਗੀ ਮਾਰੀ ਹੈ, ਜਿਸ 'ਤੇ ਕਾਰਵਾਈ ਕਰਦਿਆਂ ਏ. ਐੱਸ. ਆਈ. ਸ਼ਮਸ਼ੇਰ ਸਿੰਘ ਨੇ ਥਾਣਾ ਡੇਰਾ ਬਾਬਾ ਨਾਨਕ ਵਿਚ ਜਗਜੀਤ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਗੁਰਪ੍ਰੀਤ ਸਿੰਘ ਵਿਰੁੱਧ ਧੋਖਾਦੇਹੀ ਦਾ ਕੇਸ ਦਰਜ ਕਰ ਲਿਆ ਹੈ।
ਲੋਕਾਂ ਨੇ ਕੀਤੀ ਸਰਕਾਰ ਖਿਲਾਫ ਨਾਅਰੇਬਾਜ਼ੀ
NEXT STORY