ਧਾਰੀਵਾਲ, (ਖੋਸਲਾ, ਬਲਬੀਰ)- ਥਾਣਾ ਘੁੰਮਣ ਕਲਾਂ ਦੀ ਪੁਲਸ ਨੇ ਵਿਦੇਸ਼ ਭੇਜਣ ਦੇ ਨਾਂ 'ਤੇ 1 ਲੱਖ 70 ਹਜ਼ਾਰ ਰੁਪਏ ਦੀ ਠੱਗੀ ਮਾਰਨ ਵਾਲੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ। ਪੀੜਤ ਸਾਬ ਸਿੰਘ ਪੁੱਤਰ ਸ਼ਿੰਦਾ ਸਿੰਘ ਵਾਸੀ ਪਿੰਡ ਕੈਲੇ ਕਲਾਂ ਨੇ ਉੱਚ ਅਧਿਕਾਰੀਆਂ ਨੂੰ ਲਿਖਤੀ ਸ਼ਿਕਾਇਤ ਪੱਤਰ ਭੇਜ ਕੇ ਇਨਸਾਫ ਦੀ ਮੰਗ ਕਰਦਿਆਂ ਦੱਸਿਆ ਕਿ ਬਲਵਿੰਦਰ ਸਿੰਘ ਵਾਸੀ ਅਲੀਵਾਲ ਰੋਡ ਬਟਾਲਾ ਨੇ ਦੁਬਈ ਭੇਜਣ ਅਤੇ 2 ਸਾਲ ਦਾ ਵਰਕ ਪਰਮਿਟ ਦਿਵਾਉਣ ਦਾ ਵਾਅਦਾ ਕਰ ਕੇ ਉਸ ਕੋਲੋਂ 1 ਲੱਖ 70 ਹਜ਼ਾਰ ਰੁਪਏ ਲਏ ਸਨ ਪਰ ਕਾਫੀ ਸਮਾਂ ਬੀਤ ਜਾਣ ਤੋਂ ਬਾਅਦ ਵੀ ਬਲਵਿੰਦਰ ਸਿੰਘ ਨੇ ਨਾ ਤਾਂ ਉਸ ਨੂੰ ਦੁਬਈ ਭੇਜਿਆ ਅਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ। ਪੁਲਸ ਨੇ ਸਾਬ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਉੱਚ ਅਧਿਕਾਰੀਆਂ ਵੱਲੋਂ ਕੀਤੀ ਗਈ ਛਾਣਬੀਣ ਤੋਂ ਬਾਅਦ ਬਲਵਿੰਦਰ ਸਿੰਘ ਵਿਰੁੱਧ ਕੇਸ ਦਰਜ ਕਰ ਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਪੁਲਸ ਵੱਲੋਂ ਭਗੌੜਾ ਕਾਬੂ
NEXT STORY