ਅੰਮ੍ਰਿਤਸਰ (ਸੁਮਿਤ) : ਪੰਜਾਬ 'ਚ ਕੋਰੋਨਾ ਵਾਇਰਸ ਦੇ ਚੱਲਦਿਆਂ ਲੱਗਿਆ ਕਰਫਿਊ ਹਟਾ ਦਿੱਤਾ ਗਿਆ ਹੈ, ਜਿਸ ਦੇ ਕਾਰਨ ਵੱਡੀ ਗਿਣਤੀ 'ਚ ਆਵਾਜਾਈ ਸ਼ੁਰੂ ਹੋ ਗਈ ਹੈ। ਇਸ ਭੀੜ ਦੌਰਾਨ ਕੋਰੋਨਾ ਦੇ ਖਤਰੇ ਨੂੰ ਰੋਕਣ ਲਈ ਵੱਡੇ ਪੱਧਰ 'ਤੇ ਮਾਸਕ ਤਿਆਰ ਕੀਤੇ ਜਾ ਰਹੇ ਹਨ। ਪੰਜਾਬ 'ਚ ਪਹਿਲੀ ਵਾਰ ਫਿਲਟਰ ਮਾਸਕ ਤਿਆਰ ਕੀਤਾ ਜਾ ਰਿਹਾ ਹੈ, ਜੋ ਕਿ ਵਿਅਕਤੀ ਨੂੰ ਹਰ ਤਰ੍ਹਾਂ ਦੇ ਬੈਕਟੀਰੀਆ ਤੋਂ ਬਚਾਵੇਗਾ। ਇਸ ਮਾਸਕ ਨੂੰ ਦੁਬਾਰਾ ਵੀ ਇਸਤੇਮਾਲ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਔਰਤਾਂ ਨੂੰ ਦਿੱਤੀ ਵੱਡੀ ਖੁਸ਼ਖਬਰੀ, ਪਹਿਲੀ ਜੂਨ ਨੂੰ ਮਿਲੇਗੀ ਇਹ ਸਹੂਲਤ

ਇਹ ਮਾਸਕ ਸ੍ਰੀ ਹਰਿਮੰਦਰ ਸਾਹਿਬ 'ਚ ਸੇਵਾ ਕਰਨ ਵਾਲੇ ਸੇਵਾਦਾਰਾਂ ਲਈ ਤਿਆਰ ਕੀਤੇ ਜਾ ਰਹੇ ਹਨ। ਅੰਮ੍ਰਿਤਸਰ ਦੀਆਂ ਔਰਤਾਂ ਵੱਲੋਂ ਅਜਿਹੇ ਮਾਸਕ ਬਣਾਉਣ ਦੀ ਸੇਵਾ ਲਈ ਗਈ ਹੈ, ਇਸ ਮਾਸਕ ਦੀਆਂ ਤਿੰਨ ਲੇਅਰਾਂ ਹਨ, ਜੋ ਕਿਸੇ ਵੀ ਤਰ੍ਹਾਂ ਦੇ ਬੈਕਟੀਰੀਆ ਨੂੰ ਵਿਅਕਤੀ ਦੇ ਸਰੀਰ ਅੰਦਰ ਜਾਣ ਤੋਂ ਰੋਕਣਗੀਆਂ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਨਹੀਂ ਥੰਮ ਰਿਹਾ 'ਕੋਰੋਨਾ' ਦਾ ਕਹਿਰ, 11 ਨਵੇਂ ਕੇਸਾਂ ਦੀ ਪੁਸ਼ਟੀ

ਔਰਤਾਂ ਵੱਲੋਂ ਮਾਸਕ ਬਣਾਉਣ ਲਈ ਟਿਸ਼ੂ ਪੇਪਰ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਵੀ ਉਕਤ ਔਰਤਾਂ ਫੇਸ ਸ਼ੀਲਡ ਤੇ ਐਨ-95 ਮਾਸਕ ਵੀ ਤਿਆਰ ਕਰ ਚੁੱਕੀਆਂ ਹਨ। ਮਾਸਕ ਤਿਆਰ ਕਰਨ ਵਾਲੀਆਂ ਔਰਤ ਰੂਪਕਮਲ ਦਾ ਕਹਿਣਾ ਹੈ ਕਿ ਕੋਰੋਨਾ ਵਾਇਰਸ ਕਾਰਨ ਹੁਣ ਇੰਫੈਕਸ਼ਨ ਬਹੁਤ ਜ਼ਿਆਦਾ ਵੱਧ ਗਈ ਹੈ, ਜਿਸ ਕਾਰਨ ਤਿੰਨ ਲੇਅਰਾਂ ਵਾਲਾ ਮਾਸਕ ਉਨ੍ਹਾਂ ਵੱਲੋਂ ਤਿਆਰ ਕੀਤਾ ਜਾ ਰਿਹਾ ਹੈ।

ਪ੍ਰਤਾਪ ਬਾਜਵਾ ਦਾ ਫਿਰ ਤੋਂ ਸਰਕਾਰ 'ਤੇ ਹਮਲਾ, 3 ਸਾਲਾਂ 'ਚ 2700 ਕਰੋੜ ਦਾ ਹੋਇਆ ਨੁਕਸਾਨ
NEXT STORY