ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਆਖ਼ਰੀ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸਦਨ 'ਚ ਅੱਜ ਪਾਣੀਆਂ ਦੇ ਮੁੱਦੇ 'ਤੇ ਵਿਸ਼ੇਸ਼ ਚਰਚਾ ਹੋਵੇਗੀ। ਪੰਜਾਬ ਸਰਕਾਰ ਵਲੋਂ ਪਾਣੀਆਂ ਨਾਲ ਜੁੜੇ 5 ਮਤੇ ਪੇਸ਼ ਕਰਨ ਦੀ ਤਿਆਰੀ ਹੈ। ਇਨ੍ਹਾਂ 'ਚ ਯਮੁਨਾ ਦੇ ਪਾਣੀ 'ਚ ਪੰਜਾਬ ਦੇ ਹਿੱਸੇ ਦੀ ਮੰਗ, ਤਿੰਨ ਸਿੰਚਾਈ ਹੈੱਡਵਰਕਸ ਦਾ ਕੰਟਰੋਲ ਪੰਜਾਬ ਨੂੰ ਦੇਣ ਦੀ ਮੰਗ, ਡੈਮ ਸੁਰੱਖਿਆ ਕਾਨੂੰਨ ਰੱਦ ਕਰਨ ਦੀ ਮੰਗ, ਰਾਜਸਥਾਨ ਤੋਂ ਪਾਣੀ ਦੇ ਬਕਾਏ ਵਸੂਲਣ ਦਾ ਮੁੱਦਾ ਅਤੇ ਪਾਕਿਸਤਾਨ ਵੱਲ ਜਾਂਦੇ ਰਾਵੀ ਦੇ ਪਾਣੀ ਦੀ ਵਰਤੋਂ ਦਾ ਮੁੱਦਾ ਸ਼ਾਮਲ ਹੈ। ਇਸ ਤੋਂ ਇਲਾਵਾ ਵਿਰੋਧੀ ਧਿਰ ਵਲੋਂ ਵੀ ਸਰਕਾਰ ਨੂੰ ਵੱਖ-ਵੱਖ ਮੁੱਦੇ 'ਤੇ ਘੇਰਨ ਦੀ ਤਿਆਰੀ ਹੈ, ਜਿਸ ਕਾਰਨ ਵਿਧਾਨ ਸਭਾ ਸੈਸ਼ਨ ਹੰਗਾਮੇਦਾਰ ਰਹਿਣ ਦੇ ਆਸਾਰ ਹਨ। ਦੱਸਣਯੋਗ ਹੈ ਕਿ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਗਲਤ ਸ਼ਬਦਾਵਲੀ ਬੋਲਣ ਕਾਰਨ ਪੂਰੇ ਸੈਸ਼ਨ 'ਚੋਂ ਮੁਅੱਤਲ ਕੀਤਾ ਗਿਆ ਹੈ, ਜਿਸ ਕਾਰਨ ਵਿਰੋਧੀ ਧਿਰ ਵਲੋਂ ਅੱਜ ਹੰਗਾਮਾ ਕੀਤਾ ਜਾ ਸਕਦਾ ਹੈ।
ਗੁਰੂਹਰਸਹਾਏ ਵਿਖੇ ਆਬਕਾਰੀ ਟੀਮ ’ਤੇ ਜਾਨਲੇਵਾ ਹਮਲਾ, 11 ਖ਼ਿਲਾਫ਼ ਮਾਮਲਾ ਦਰਜ
NEXT STORY