ਜਲੰਧਰ (ਧਵਨ) - ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਉਦਯੋਗਪਤੀ ਸੁੰਦਰ ਸ਼ਾਮ ਅਰੋੜਾ ਨੇ ਪੰਜਾਬ ਦੇ ਉਦਯੋਗਪਤੀਆਂ ਨੂੰ ਪ੍ਰੋਗਰੈਸਿਵ ਪੰਜਾਬ ਇਨਵੈਸਟਰ ਸਮਿਟ 2019 'ਚ ਹਿੱਸਾ ਲੈਣ ਦਾ ਸੱਦਾ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ 5 ਤੇ 6 ਦਸੰਬਰ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) 'ਚ ਇਨਵੈਸਟਰ ਸਮਿਟ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜੋ ਪੰਜਾਬ ਦੇ ਉਦਯੋਗਾਂ ਨੂੰ ਇਕ ਨਵੀਂ ਦਿਸ਼ਾ ਦੇਵੇਗਾ। ਦੋਵਾਂ ਕੈਬਨਿਟ ਮੰਤਰੀਆਂ ਨੇ ਸਥਾਨਕ ਉੱਦਮੀਆਂ ਨਾਲ ਮੁਲਾਕਾਤ ਕੀਤੀ, ਜਿਸ 'ਚ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਤੇਜ਼ੀ ਨਾਲ ਉਦਯੋਗੀਕਰਨ ਦੇ ਰਸਤੇ 'ਤੇ ਲੈ ਕੇ ਜਾਣ ਲਈ ਪੰਜਾਬ ਤੇ ਵਿਦੇਸ਼ੀ ਨਿਵੇਸ਼ਕਾਂ ਨੂੰ ਪੰਜਾਬ ਸਰਕਾਰ ਉਤਸ਼ਾਹਤ ਕਰ ਰਹੀ ਹੈ। ਸੂਬਾ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ ਕਾਰਨ ਪੰਜਾਬ ਤੇਜ਼ੀ ਨਾਲ ਉਦਯੋਗੀਕਰਨ ਦੇ ਰਸਤੇ 'ਤੇ ਅੱਗੇ ਵਧ ਰਿਹਾ ਹੈ। ਜਦੋਂ ਤੋਂ ਸੂਬੇ ਦੀ ਵਾਗਡੋਰ ਮੁੱਖ ਮੰਤਰੀ ਕੈਪ. ਅਮਰਿੰਦਰ ਨੇ ਸੰਭਾਲੀ ਹੈ, ਪੰਜਾਬ 'ਚ ਵਿਦੇਸ਼ੀ ਤੇ ਰਾਸ਼ਟਰੀ ਕੰਪਨੀਆਂ ਨੇ ਪੂੰਜੀ ਨਿਵੇਸ਼ ਦਾ ਕੰਮ ਸ਼ੁਰੂ ਕੀਤਾ ਤੇ ਹੁਣ ਤੱਕ ਸੂਬੇ 'ਚ 50 ਹਜ਼ਾਰ ਕਰੋੜ ਦਾ ਨਿਵੇਸ਼ ਹੋ ਚੁੱਕਾ ਹੈ।
ਦੋਵਾਂ ਮੰਤਰੀਆਂ ਨੇ ਕਿਹਾ ਕਿ ਨਿਵੇਸ਼ਕਾਂ ਨੂੰ ਆਪਣੇ ਉਦਯੋਗਾਂ ਲਈ ਕਲੀਅਰੈਂਸ ਦੇਣ ਲਈ ਸਰਕਾਰ ਨੇ ਆਨਲਾਈਨ ਵਿਵਸਥਾ ਕਰਕੇ ਇਕ ਕ੍ਰਾਂਤੀਕਾਰੀ ਕਦਮ ਚੁੱਕਿਆ ਹੈ। ਇਸ ਨਾਲ ਉਦਯੋਗਾਂ ਦਾ ਝੁਕਾਅ ਪੰਜਾਬ ਵਲ ਵਧਿਆ ਹੈ। ਜਲੰਧਰ 'ਚ ਨਵਾਂ ਫੋਕਲ ਪੁਆਇੰਟ ਸਥਾਪਿਤ ਕੀਤਾ ਜਾਵੇਗਾ, ਜਿਸ ਲਈ ਜ਼ਮੀਨ ਲੱਭੀ ਗਈ ਹੈ। ਉਦਯੋਗ ਵਿਭਾਗ ਵਲੋਂ ਜਲੰਧਰ ਦੇ ਉੱਦਮੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਇਸ ਮੌਕੇ ਧੋਗੜੀ 'ਚ 2.94 ਕਰੋੜ ਦੀ ਲਾਗਤ ਨਾਲ ਸੜਕ ਤੇ ਸੀਵਰੇਜ ਪ੍ਰਾਜੈਕਟ ਲਾਉਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਉੱਦਮੀਆਂ ਦੇ ਲਾਭ ਲਈ ਕੇਂਦਰੀ ਆਨਲਾਈਨ ਇੰਸਪੈਕਸ਼ਨ ਵਿਵਸਥਾ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਉੱਦਮੀਆਂ ਨੂੰ 48 ਘੰਟਿਆਂ ਅੰਦਰ ਰਿਪੋਰਟ ਦਿੱਤੀ ਜਾ ਰਹੀ ਹੈ।ਉਦਯੋਗਾਂ ਨੂੰ ਹੋਰ ਉਤਸ਼ਾਹਤ ਕਰਨ ਲਈ ਕੈਪਟਨ ਸਰਕਾਰ ਜਲਦੀ ਨਵੀਆਂ ਨੀਤੀਆਂ ਦਾ ਐਲਾਨ ਕਰੇਗੀ। ਪੰਜਾਬ ਦੀ ਵਧੀਕ ਮੁੱਖ ਸਕੱਤਰ ਵਿੰਨੀ ਮਹਾਜਨ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰ ਲਈ ਢੁੱਕਵਾਂ ਮਾਹੌਲ ਬਣਾਉਣ ਲਈ ਕੋਸ਼ਿਸ਼ਾਂ ਕਰ ਰਹੀ ਹੈ ਅਤੇ ਉੱਦਮੀਆਂ ਦੇ ਮਸਲੇ ਜਲਦੀ ਤੋਂ ਜਲਦੀ ਹੱਲ ਕੀਤੇ ਜਾ ਰਹੇ ਹਨ।
ਇਨਵੈਸਟਮੈਂਟ ਪ੍ਰਮੋਸ਼ਨ ਦੇ ਪੰਜਾਬ ਬਿਊਰੋ ਦੇ ਸੀ. ਈ. ਓ. ਰਜਤ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਉਦਯੋਗੀਕਰਨ ਨੂੰ ਉਤਸ਼ਾਹ ਦੇਣ ਲਈ ਕਈ ਕਦਮ ਚੁੱਕੇ ਹਨ। ਸਰਕਾਰ ਵੱਲੋਂ ਉਦਯੋਗਾਂ ਲਈ ਮੁੱਢਲਾ ਢਾਂਚਾ ਬਣਾਇਆ ਜਾ ਰਿਹਾ ਹੈ। ਇਸ ਮੌਕੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਕਿਹਾ ਕਿ ਕੈਪਟਨ ਸਰਕਾਰ ਉਦਯੋਗਾਂ ਨੂੰ ਮਜ਼ਬੂਤੀ ਦੇ ਕੇ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰੇਗੀ। ਇਸ ਮੌਕੇ ਅਮਰਜੀਤ ਸਿੰਘ ਸਮਰਾ, ਚੌਧਰੀ ਸੁਰਿੰਦਰ ਸਿੰਘ, ਬਾਵਾ ਹੈਨਰੀ, ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਉਦਯੋਗ ਜਗਤ ਤੋਂ ਕਾਮਨਾ ਰਾਜ ਅਗਰਵਾਲ ਅਤੇ ਹੋਰਨਾਂ ਨੇ ਵੀ ਹਿੱਸਾ ਲਿਆ।
ਸ਼ਹਿਰ ਅਨੁਸਾਰ ਵਿਜ਼ਨ ਯੋਜਨਾ ਤਿਆਰ ਕਰੇ ਸਰਕਾਰ : ਕਾਮਨਾ ਰਾਜ ਅਗਰਵਾਲ
ਸੀ. ਆਈ. ਆਈ. ਪੰਜਾਬ ਦੀ ਸਾਬਕਾ ਚੇਅਰਪਰਸਨ ਅਤੇ ਜੀ. ਡੀ. ਪੀ. ਏ. ਫਾਸਟਨਰਸ ਦੀ ਡਾਇਰੈਕਟਰ ਕਾਮਨਾ ਰਾਜ ਅਗਰਵਾਲ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਸਾਹਮਣੇ ਇਹ ਗੱਲ ਰੱਖੀ ਸੀ ਕਿ ਸਰਕਾਰ ਨੂੰ ਸ਼ਹਿਰ ਅਨੁਸਾਰ ਵਿਜ਼ਨ ਯੋਜਨਾ ਤਿਆਰ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਦਯੋਗਿਕ ਨੀਤੀ ਤਾਂ ਪੂਰੇ ਪੰਜਾਬ ਲਈ ਬਣਦੀ ਹੈ ਪਰ ਸਰਕਾਰ ਨੂੰ ਜਲੰਧਰ ਲਈ ਇਕ ਸਿਟੀ ਅਨੁਸਾਰ ਵਿਜ਼ਨ ਯੋਜਨਾ ਬਣਾਉਣੀ ਹੋਵੇਗੀ, ਇਸ ਨਾਲ ਜਲੰਧਰ ਵਿਚ ਉਦਯੋਗਾਂ ਨੂੰ ਤੇਜ਼ੀ ਨਾਲ ਉਤਸ਼ਾਹਤ ਕਰਨ ਵਿਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਜਲੰਧਰ ਵਿਚ ਫੋਰਜਿੰਗ ਹੈਂਡਟੂਲਜ਼ ਸਪੋਰਟਸ ਅਤੇ ਕਈ ਹੋਰ ਉਦਯੋਗ ਸਥਿਤ ਹਨ, ਜਿਨ੍ਹਾਂ ਨੂੰ ਸਰਕਾਰ ਵਲੋਂ ਸਹਿਯੋਗ ਅਤੇ ਸਮਰਥਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਲੰਧਰ ਵਿਚ ਸਰਕਾਰ ਨੂੰ ਉਦਯੋਗਾਂ ਨੂੰ ਬਿਹਤਰ ਮੁਢਲਾ ਢਾਂਚਾ ਮੁਹੱਈਆ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਮਨਪ੍ਰੀਤ ਬਾਦਲ ਅਤੇ ਸੁੰਦਰ ਸ਼ਾਮ ਅਰੋੜਾ ਦਾ ਧੋਗੜੀ ਦੇ ਵਿਕਾਸ ਲਈ ਐਲਾਨ ਕੀਤੀਆ ਯੋਜਨਾਵਾਂ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਧੋਗੜੀ ਵਿਚ ਸਥਿਤ ਛੋਟੇ ਉਦਯੋਗਾਂ ਨੂੰ ਰਾਹਤ ਮਿਲੇਗੀ ਕਿਉਂਕਿ ਸੀਵਰੇਜ ਅਤੇ ਸੜਕ ਪ੍ਰਾਜੈਕਟ ਨਾ ਹੋਣ ਕਾਰਨ ਉਦਯੋਗਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਸਰਕਾਰ ਨੂੰ ਉਦਯੋਗਾਂ ਨਾਲ ਮੀਟਿੰਗਾਂ ਦਾ ਦੌਰ ਅੱਗੇ ਵੀ ਜਾਰੀ ਰੱਖਣਾ ਚਾਹੀਦਾ ਹੈ।
ਹਵਾਈ ਜਹਾਜ਼ਾਂ 'ਤੇ 'ੴ' ਦੇ ਸ਼ਬਦ ਚਿੰਨ੍ਹ ਨਾਲ ਦੁਨੀਆ 'ਚ ਜਾਵੇਗਾ ਬਾਬੇ ਨਾਨਕ ਦਾ ਸੰਦੇਸ਼ : ਔਜਲਾ
NEXT STORY