ਜਲੰਧਰ (ਧਵਨ)–ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਸੂਬੇ ਦੀ ਅਰਥਵਿਵਸਥਾ ਵਿਚ ਹੌਲੀ-ਹੌਲੀ ਸੁਧਾਰ ਆ ਰਿਹਾ ਹੈ, ਜਿਸ ਨੂੰ ਸਾਬਕਾ ਸਰਕਾਰਾਂ ਨੇ ਪੂਰੀ ਤਰ੍ਹਾਂ ਵਿਗਾੜ ਕੇ ਰੱਖ ਦਿੱਤਾ ਸੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅਰਥਵਿਵਸਥਾ ਵਿਚ ਸੁਧਾਰ ਆਉਣਾ ਸ਼ੁਰੂ ਹੋਇਆ ਹੈ, ਉਸ ਨੂੰ ਵੇਖਦੇ ਹੋਏ 2030 ਤਕ ਸੂਬੇ ਦੀ ਆਰਥਿਕ ਵਿਕਾਸ ਦਰ 7.50 ਫ਼ੀਸਦੀ ਤਕ ਪਹੁੰਚ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਸਰਕਾਰ ਇਹ 2 ਟੋਲ ਪਲਾਜ਼ੇ ਵੀ ਕਰਨ ਜਾ ਰਹੀ ਬੰਦ
ਵਿੱਤ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਸਰਕਾਰ ਰੋਜ਼ਗਾਰ ਦੇ ਨਵੇਂ-ਨਵੇਂ ਮੌਕੇ ਪੈਦਾ ਕਰ ਰਹੀ ਹੈ ਅਤੇ ਹੁਣ ਤਕ 30,000 ਤੋਂ ਵੱਧ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇਸੇ ਤਰ੍ਹਾਂ ਸਰਕਾਰ ਉਦਯੋਗਾਂ ਤੇ ਖੇਤੀਬਾੜੀ ਦੇ ਵਿਕਾਸ ਵੱਲ ਵੀ ਪੂਰਾ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਸਰਕਾਰ ਪੰਜਾਬ ਦੀ ਪੁਰਾਣੀ ਸ਼ਾਨ ਨੂੰ ਬਹਾਲ ਕਰਨ ਪ੍ਰਤੀ ਦ੍ਰਿੜ੍ਹ-ਸੰਕਲਪ ਹੈ। ਸਰਕਾਰ ਦੀ ਪੂਰੀ ਕੋਸ਼ਿਸ਼ ਹੈ ਕਿ ਆਰਥਿਕ ਵਿਕਾਸ ਦੀ ਰਫ਼ਤਾਰ ਨੂੰ ਬਣਾ ਕੇ ਰੱਖਿਆ ਜਾਵੇ ਕਿਉਂਕਿ ਜੇ ਆਰਥਿਕ ਵਿਕਾਸ ਦਰ ਨਾਲ-ਨਾਲ ਵਧਦੀ ਜਾਵੇਗੀ ਤਾਂ ਪੰਜਾਬ ਵੀ ਆਰਥਿਕ ਤੌਰ ’ਤੇ ਮਜ਼ਬੂਤ ਹੁੰਦਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ : ਡਿਊਟੀ ਤੋਂ ਪਰਤਦਿਆਂ ASI ਨਾਲ ਵਾਪਰਿਆ ਭਿਆਨਕ ਹਾਦਸਾ, ਹੋਈ ਦਰਦਨਾਕ ਮੌਤ
ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਨੇ ਪਿਛਲੇ ਦਿਨੀਂ ਸੂਬੇ ਦੀ ਆਰਥਿਕ ਸਥਿਤੀ ਸਬੰਧੀ ਦਸਤਾਵੇਜ਼ ਰਿਲੀਜ਼ ਕੀਤੇ ਹਨ, ਜਿਨ੍ਹਾਂ ’ਚ ਦੱਸਿਆ ਗਿਆ ਹੈ ਕਿ 2047 ਤਕ ਪੰਜਾਬ ਨੂੰ ਆਰਥਿਕ ਤੌਰ ’ਤੇ ਇੰਨਾ ਜ਼ਿਆਦਾ ਮਜ਼ਬੂਤ ਬਣਾ ਦਿੱਤਾ ਜਾਵੇ ਕਿ ਆਰਥਿਕ ਵਿਕਾਸ ਦਰ 10 ਫ਼ੀਸਦੀ ਸਾਲਾਨਾ ਤਕ ਪਹੁੰਚ ਜਾਵੇ।ਵਿਕਾਸ ਦਰ ਵਧਣ ਨਾਲ ਨਵੀਆਂ-ਨਵੀਆਂ ਨੌਕਰੀਆਂ ਪ੍ਰਾਈਵੇਟ ਸੈਕਟਰਾਂ ਵਿਚ ਵੀ ਪੈਦਾ ਹੋਣਗੀਆਂ ਅਤੇ ਸੂਬੇ ਵਿਚ ਬੇਰੋਜ਼ਗਾਰੀ ਨੂੰ ਖਤਮ ਕਰਨ ਵਿਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਹਰ ਹਫ਼ਤੇ ਨਵੀਆਂ-ਨਵੀਆਂ ਨੌਕਰੀਆਂ ਸਬੰਧੀ ਨਿਯੁਕਤੀ ਪੱਤਰ ਦੇ ਰਹੀ ਹੈ। ਇਸ ਤੋਂ ਪਹਿਲਾਂ ਦੀਆਂ ਸਰਕਾਰਾਂ ਆਪਣੇ ਕਾਰਜਕਾਲ ਦੇ ਅਖੀਰ ’ਤੇ ਨਿਯੁਕਤੀ ਪੱਤਰ ਦਿੰਦੀਆਂ ਸਨ ਅਤੇ ਉਨ੍ਹਾਂ ਵਿਚੋਂ ਵੀ ਜ਼ਿਆਦਾਤਰ ਮਾਮਲੇ ਕਾਨੂੰਨੀ ਅੜਚਣਾਂ ਵਿਚ ਫਸ ਜਾਂਦੇ ਸਨ, ਜਿਸ ਕਾਰਨ ਨੌਜਵਾਨਾਂ ਨੂੰ ਭਾਰੀ ਨਿਰਾਸ਼ਾ ਦਾ ਸਾਹਮਣਾ ਕਰਨਾ ਪੈਂਦਾ ਸੀ।
ਇਹ ਖ਼ਬਰ ਵੀ ਪੜ੍ਹੋ : ਪੁਰਾਣੇ ਦਿਨ ਯਾਦ ਕਰਦਿਆਂ ਬੋਲੇ PM ਮੋਦੀ, ‘30 ਸਾਲ ਪਹਿਲਾਂ ਆਇਆ ਸੀ ਅਮਰੀਕਾ, ਬਾਹਰੋਂ ਦੇਖਿਆ ਵ੍ਹਾਈਟ ਹਾਊਸ’
ਹੋਟਲ ’ਚ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼, ਮਾਲਕਣ ਤੇ ਹੋਟਲ ਮੈਨੇਜਰ ਸਣੇ 3 ਕਾਬੂ
NEXT STORY