ਅਮਲੋਹ (ਜੋਗਿੰਦਰਪਾਲ, ਗਰਗ) - ਪੰਜਾਬ ਦਾ ਹਰ ਵਰਗ ਕਾਂਗਰਸ ਸਰਕਾਰ ਦੇ ਲੋਕ ਵਿਰੋਧੀ ਫੈਸਲਿਆਂ ਨੂੰ ਲੈ ਕੇ ਸੜਕਾਂ 'ਤੇ ਹੀ ਨਹੀਂ ਆ ਚੁੱਕਾ ਸਗੋਂ ਅੱਜ ਕਾਂਗਰਸ ਸਰਕਾਰ ਦੇ ਹਾਲਾਤ ਇਹ ਬਣ ਚੁੱਕੇ ਹਨ ਕਿ ਕਿਸੇ ਸਮੇਂ ਵੀ ਪੰਜਾਬ ਅੰਦਰ ਵਿੱਤੀ ਐਮਰਜੈਂਸੀ ਲੱਗ ਸਕਦੀ ਹੈ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ 'ਚ ਅਮਲੋਹ ਦੀ ਅਨਾਜ ਮੰਡੀ 'ਚ ਕੀਤੀ ਗਈ ਵਿਸ਼ਾਲ 'ਪੋਲ ਖੋਲ੍ਹ' ਰੈਲੀ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਜੋ ਸਕੀਮਾਂ ਅਕਾਲੀ-ਭਾਜਪਾ ਸਰਕਾਰ ਵੱਲੋਂ ਸੂਬੇ ਦੇ ਲੋੜਵੰਦ ਲੋਕਾਂ ਨੂੰ ਦਿੱਤੀਆਂ ਗਈਆਂ ਸਨ, ਉਨ੍ਹਾਂ ਨੂੰ ਜਿੱਥੇ ਕੈਪਟਨ ਸਰਕਾਰ ਵੱਲੋਂ ਮੁਕੰਮਲ ਤੌਰ 'ਤੇ ਬੰਦ ਕਰ ਦਿੱਤਾ ਗਿਆ ਹੈ ਸਗੋਂ ਚੋਣਾਂ ਸਮੇਂ ਪੰਜਾਬ ਦੀ ਜਨਤਾ ਨਾਲ ਕੀਤੇ ਵਾਅਦਿਆਂ ਤੋਂ ਵੀ ਕੈਪਟਨ ਸਰਕਾਰ ਪਿੱਛੇ ਹਟ ਚੁੱਕੀ ਹੈ, ਜਿਸ ਕਾਰਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਸਰਕਾਰ ਨੂੰ ਜਵਾਬਦੇਹ ਬਣਾਉਣ ਲਈ ਇਹ ਪੋਲ ਖੋਲ੍ਹ ਰੈਲੀਆਂ ਕੀਤੀ ਜਾ ਰਹੀਆਂ ਹਨ। ਉਨ੍ਹਾਂ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਾਵੇਂ ਉਹ ਪੰਜਾਬ ਅੰਦਰ ਪਹਿਲਾਂ ਵੀ ਕਈ ਪੋਲ ਖੋਲ੍ਹ ਰੈਲੀਆਂ ਨੂੰ ਸੰਬੋਧਨ ਕਰ ਚੁੱਕੇ ਹਨ ਪਰ ਜੋ ਇਕੱਠ ਰਾਜੂ ਖੰਨਾ ਦੀ ਅਗਵਾਈ 'ਚ ਅਮਲੋਹ ਵਿਖੇ ਹੋਇਆ ਹੈ ਉਸ ਤੋਂ ਉਹ ਪੂਰੀ ਤਰ੍ਹਾਂ ਸੰਤੁਸ਼ਟ ਹੀ ਨਹੀਂ ਹਨ ਸਗੋਂ ਆਉਣ ਵਾਲੇ ਸਮੇਂ 'ਚ ਹਲਕਾ ਅਮਲੋਹ ਤੋਂ ਰਾਜੂ ਖੰਨਾ ਦੀ ਜਿੱਤ ਨੂੰ ਯਕੀਨੀ ਵੀ ਦੱਸਿਆ। ਸ. ਬਾਦਲ ਨੇ ਕਿਹਾ ਕਿ ਜਿੱਥੇ ਅਕਾਲੀ-ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਦੇ ਟਿਊਬਵੈੱਲਾਂ ਨੂੰ ਮੁਫਤ ਤੇ ਨਿਰਵਿਘਨ ਬਿਜਲੀ 10 ਸਾਲਾਂ ਤੋਂ ਦਿੱਤੀ ਜਾ ਰਹੀ ਸੀ ਉੱਥੇ ਸੂਬੇ ਦੀ ਕਾਂਗਰਸ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੋਟਰਾਂ 'ਤੇ ਮੀਟਰ ਲਾ ਕੇ ਜਲਦ ਹੀ ਬਿਜਲੀ ਦੇ ਬਿੱਲ ਵੀ ਵਸੂਲੇ ਜਾ ਰਹੇ ਹਨ, ਜਿਸ ਕਾਰਨ ਸ਼੍ਰੋਮਣੀ ਅਕਾਲ਼ੀ ਦਲ ਕਿਸਾਨਾਂ ਦੇ ਹੱਕ ਵਿਚ ਡਟ ਕੇ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਆਟਾ-ਦਾਲ ਸਕੀਮ, ਪੈਨਸ਼ਨਾਂ, ਸ਼ਗਨ ਸਕੀਮ ਤੇ ਹਰ ਘਰ ਨੌਕਰੀ ਨੂੰ ਲੈ ਕੇ ਵੀ ਸ਼੍ਰੋਮਣੀ ਅਕਾਲੀ ਦਲ ਹਰ ਲੋੜਵੰਦ ਦੇ ਹੱਕਾਂ 'ਤੇ ਪਹਿਰਾ ਦਿੰਦਾ ਰਹੇਗਾ।
ਰੈਲੀ ਨੂੰ ਸਬੋਧਨ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਅੰਦਰ ਵੱਡੇ-ਵੱਡੇ ਝੂਠੇ ਵਾਅਦੇ ਕਰ ਕੇ ਕਾਂਗਰਸ ਪਾਰਟੀ ਨੇ ਸਰਕਾਰ ਤਾਂ ਬਣਾ ਲਈ ਹੈ ਪਰ ਇਸ ਨੂੰ ਚਲਾਉਣ ਦਾ ਤਜਰਬਾ ਕਿਸੇ ਵੀ ਕਾਂਗਰਸੀ ਲੀਡਰ 'ਚ ਨਹੀਂ, ਜਿਸ ਕਾਰਨ ਪੰਜਾਬ ਦੀ ਸਥਿਤੀ ਅੱਜ ਪੂਰੀ ਤਰ੍ਹਾਂ ਡਗਮਗਾ ਚੁੱਕੀ ਹੈ ਤੇ ਹਰ ਘਰ 'ਚ ਵੱਡੇ-ਵੱਡੇ ਬਿਜਲੀ ਦੇ ਬਿੱਲ ਆ ਰਹੇ ਹਨ। ਕਾਂਗਰਸ ਦੇ ਮੰਤਰੀ ਲੋਕਾਂ ਦੇ ਭਲਾਈ ਕਾਰਜਾਂ ਤੋਂ ਕਿਨਾਰਾ ਕਰ ਕੇ ਲੁੱਟ-ਖਸੁੱਟ 'ਚ ਲੱਗੇ ਹੋਏ ਹਨ ਤੇ ਪੰਜਾਬ 'ਚ ਇਹ ਪਹਿਲੀ ਵਾਰ ਹੋਇਆ ਹੈ ਕਿ ਮੁਲਾਜ਼ਮਾਂ ਨੂੰ ਕਿਸ਼ਤਾਂ 'ਚ ਤਨਖਾਹ ਲੈਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਮਜੀਠੀਆ ਨੇ ਕਿਹਾ ਕਿ ਝੂਠ ਬੋਲ ਕੇ ਪੰਜਾਬ ਦੀ ਭੋਲੀ-ਭਾਲੀ ਜਨਤਾ ਨਾਲ ਕਾਂਗਰਸ ਨੇ ਇਕ ਵਾਰ ਤਾਂ ਠੱਗੀ ਮਾਰ ਲਈ ਹੈ ਪਰ ਆਉਣ ਵਾਲੇ ਸਮੇਂ 'ਚ ਸੂਬੇ ਦੇ ਲੋਕ ਕਾਂਗਰਸ ਨੂੰ ਠੱਗੀ ਦਾ ਚੰਗਾ ਸਬਕ ਸਿਖਾਉਣਗੇ।
ਰੈਲੀ ਨੂੰ ਸੰਬੋਧਨ ਕਰਦੇ ਹੋਏ ਰਾਜੂ ਖੰਨਾ ਨੇ ਜਿੱਥੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਇਸ ਰੈਲੀ 'ਚ ਪੁੱਜਣ 'ਤੇ ਜੀ ਆਇਆਂ ਕਿਹਾ ਉੱਥੇ ਉਨ੍ਹਾਂ ਹਲਕਾ ਅਮਲੋਹ ਦੀਆਂ ਸਮੁੱਚੀਆਂ ਸੰਗਤਾਂ, ਲੀਡਰਸ਼ਿਪ ਤੇ ਵਰਕਰਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਜਿਨ੍ਹਾਂ ਨੇ ਅੱਜ ਇਸ ਰੈਲੀ 'ਚ ਬੱਸਾਂ, ਕਾਰਾਂ, ਟਰਾਲੀਆਂ ਤੇ ਆਪਣੇ-ਆਪਣੇ ਹੋਰ ਵਾਹਨਾਂ ਰਾਹੀਂ ਵੱਡੀ ਗਿਣਤੀ 'ਚ ਪਹੁੰਚ ਕੇ ਇਸ ਰੈਲੀ ਨੂੰ ਕਾਮਯਾਬ ਕੀਤਾ ਹੈ। ਇਸ ਰੈਲੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ, ਜ਼ਿਲਾ ਜਥੇਦਾਰ ਸਵਰਨ ਸਿੰਘ ਚਨਾਰਥਲ ਤੇ ਭਾਜਪਾ ਦੇ ਜ਼ਿਲਾ ਪ੍ਰਧਾਨ ਪ੍ਰਦੀਪ ਕੁਮਾਰ ਗਰਗ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਰਾਜੂ ਖੰਨਾ ਵੱਲੋਂ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਹਲਕਾ ਸਰਹਿੰਦ ਦੇ ਮੁੱਖ ਸੇਵਾਦਾਰ ਦੀਦਾਰ ਸਿੰਘ ਭੱਟੀ, ਹਲਕਾ ਬੱਸੀ ਦੇ ਮੁੱਖ ਸੇਵਾਦਾਰ ਦਰਬਾਰਾ ਸਿੰਘ ਗੁਰੂ, ਸਾਬਕਾ ਮੈਂਬਰ ਲੋਕ ਸਭਾ ਬੀਬੀ ਸਤਵਿੰਦਰ ਕੌਰ ਧਾਲੀਵਾਲ, ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ, ਯੂਥ ਅਕਾਲੀ ਦਲ ਦੇ ਸੀਨੀ ਆਗੂ ਹਰਸੁਖਿੰਦਰ ਸਿੰਘ ਬੱਬੀ ਬਾਦਲ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਸਾਬਕਾ ਚੇਅਰਮੈਨ ਰਣਧੀਰ ਸਿੰਘ ਰੱਖੜਾ, ਸੀਨੀ ਆਗੂ ਮੱਖਣ ਸਿੰਘ ਲਾਲਕਾ, ਹਲਕਾ ਨਾਭਾ ਦੇ ਇੰਚਾਰਜ ਕਬੀਰਦਾਸ, ਹਲਕਾ ਪਟਿਆਲਾ ਦਿਹਾਤੀ ਦੇ ਇੰਚਾਰਜ ਸਤਵੀਰ ਸਿੰਘ ਖੱਟੜਾ, ਬੀਬੀ ਕਿਰਨਦੀਪ ਕੌਰ ਖੰਨਾ ਸੂਬਾ ਸਲਾਹਕਾਰ ਇਸਤਰੀ ਅਕਾਲੀ ਦਲ, ਭਾਈ ਰਵਿੰਦਰ ਸਿੰਘ ਖਾਲਸਾ, ਬੀਬੀ ਮਨਪ੍ਰੀਤ ਕੌਰ ਹੁੰਦਲ ਜ਼ਿਲਾ ਪ੍ਰਧਾਨ, ਯੂਥ ਅਕਾਲ਼ੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਮਿਤ ਸਿੰਘ ਰਾਠੀ, ਸੀਨੀ. ਯੂਥ ਆਗੂ ਯਾਦਵਿੰਦਰ ਸਿੰਘ ਯਾਦੂ, ਯੂਥ ਆਗੂ ਇੰਦਰਜੀਤ ਸਿੰਘ ਰੱਖੜਾ, ਯੂਥ ਆਗੂ ਅਜੇ ਸਿੰਘ ਲਿੱਬੜਾ, ਸਾਬਕਾ ਜ਼ਿਲਾ ਪ੍ਰਧਾਨ ਰਣਜੀਤ ਸਿੰਘ ਲਿੱਬੜਾ, ਯੂਥ ਅਕਾਲੀ ਦਲ ਦਿਹਾਤੀ ਦੇ ਜ਼ਿਲਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਜ਼ਿਲਾ ਸ਼ਹਿਰੀ ਪ੍ਰਧਾਨ ਕਮਲਜੀਤ ਸਿੰਘ ਗਿੱਲ, ਐੱਸ. ਓ. ਆਈ. ਦੇ ਸਾਬਕਾ ਜ਼ੋਨਲ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਤੋਂ ਇਲਾਵਾ ਵੱਡੀ ਗਿਣਤੀ 'ਚ ਹਲਕੇ ਦੀ ਲੀਡਰਸ਼ਿਪ ਤੇ ਵਰਕਰ ਹਾਜ਼ਰ ਸਨ।
ਨਸ਼ੇ ਵਾਲੀਆਂ ਗੋਲੀਆਂ ਤੇ ਨਸ਼ੀਲੇ ਪਾਊਡਰ ਗ੍ਰਿਫਤਾਰ
NEXT STORY