ਮੋਗਾ (ਸੰਦੀਪ) - ਜ਼ਿਲਾ ਤੇ ਐਡੀਸ਼ਨਲ ਸੈਸ਼ਨ ਜੱਜ ਦੀ ਅਦਾਲਤ ਨੇ ਥਾਣਾ ਅਜੀਤਵਾਲ ਪੁਲਸ ਵੱਲੋਂ 4 ਸਾਲ ਪਹਿਲਾਂ ਨਸ਼ੀਲੀਆਂ ਗੋਲੀਆਂ ਦੀ ਵਿਕਰੀ ਦੇ ਮਾਮਲੇ 'ਚ ਨਾਮਜ਼ਦ ਕੀਤੇ ਗਏ ਦੋਸ਼ੀ ਨੂੰ ਸ਼ੁੱਕਰਵਾਰ ਦੀ ਅੰਤਿਮ ਸੁਣਵਾਈ ਉਪਰੰਤ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ ਦੋਸ਼ੀ ਨੂੰ ਸਬੂਤਾਂ ਅਤੇ ਗਵਾਹਾਂ ਦੇ ਆਧਾਰ 'ਤੇ 10 ਸਾਲ ਦੀ ਕੈਦ ਅਤੇ 1 ਲੱਖ ਰੁਪਏ ਜੁਰਮਾਨਾ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਅਜੀਤਵਾਲ ਪੁਲਸ ਵੱਲੋਂ 30 ਅਗਸਤ ਨੂੰ ਗਸ਼ਤ ਦੌਰਾਨ ਥਾਣਾ ਅਜੀਤਵਾਲ ਦੇ ਅਧੀਨ ਪੈਂਦੇ ਪਿੰਡ ਕੋਕਰੀ ਲਿੰਕ ਰੋਡ 'ਤੇ ਹੱਥ 'ਚ ਝੋਲਾ ਫੜੀ ਪੈਦਲ ਆ ਰਹੇ ਪਿੰਡ ਕੋਕਰੀ ਕਲਾਂ ਨਿਵਾਸੀ ਸੁਖਜਿੰਦਰ ਸਿੰਘ ਉਰਫ ਰਿੰਕੂ ਨੂੰ ਸ਼ੱਕ ਦੇ ਆਧਾਰ 'ਤੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਪਰੰਤ ਉਸ ਤੋਂ ਭਾਰੀ ਮਾਤਰਾ 'ਚ ਨਸ਼ੀਲੀਆਂ ਦਵਾਈਆਂ ਬਰਾਮਦ ਕੀਤੀਆਂ ਗਈਆਂ ਸੀ, ਜਿਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਸੀ।
ਟਰੈਫਿਕ ਪੁਲਸ ਨੇ ਸ਼ਹਿਰ ਦੀ ਵਿਵਸਥਾ ਨੂੰ ਸੁਧਾਰਨ ਲਈ ਨਾਜਾਇਜ਼ ਕਬਜ਼ੇ ਹਟਵਾਏ
NEXT STORY