ਫਿਰੋਜ਼ਪੁਰ (ਕੁਮਾਰ) - ਮੱਲਾਂਵਾਲਾ ਵਿਖੇ ਕਾਂਗਰਸੀ ਵਰਕਰਾਂ ਅਤੇ ਅਕਾਲੀ ਦਲ ਦੇ ਆਗੂਆਂ ਵਿਚਕਾਰ ਹੋਈ ਝੜਪ ਕਾਰਨ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਧਰਨਾ ਲੱਗਾ ਗਿਆ। ਅਜਿਹਾ ਧਰਨਾ ਅਕਾਲੀ ਦਲ ਦੇ ਆਗੂਆਂ ਵੱਲੋਂ ਹਰੀਕੇ ਪੂਲ 'ਤੇ ਲਾਇਆ ਗਿਆ ਸੀ, ਜੋ ਹੁਣ ਖਤਮ ਹੋ ਗਿਆ ਹੈ। ਇਸ ਮੌਕੇ ਫਿਰੋਜ਼ਪੁਰ ਦੇ ਡੀ. ਆਈ. ਜੀ. ਰਜਿੰਦਰ ਸਿੰਘ ਅਤੇ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਰਾਮਵੀਰ ਦੀ ਹਰੀਕੇ ਪੂਲ 'ਤੇ ਧਰਨਾ ਦੇ ਰਹੇ ਅਕਾਲੀ ਦਲ ਦੇ ਆਗੂਆਂ ਨਾਲ ਗੱਲਬਾਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੇ ਧਰਨੇ 'ਤੇ ਬੈਠੇ ਲੋਕਾਂ ਦੀ ਮੰਗਾਂ ਨੂੰ ਸਵੀਕਾਰ ਕਰ ਲਿਆ ਗਿਆ ਹੈ। ਖਬਰ ਲਿਖੇ ਜਾਣ ਤੱਕ ਧਰਨਾ ਕਾਰੀਆਂ ਨੇ ਧਰਨੇ ਨੂੰ ਹਟਾ ਦਿੱਤਾ।
ਬੱਸ ਦੀ ਲਪੇਟ 'ਚ ਆਉਣ ਨਾਲ ਔਰਤ ਦੀ ਮੌਤ
NEXT STORY