ਲੁਧਿਆਣਾ (ਹਿਤੇਸ਼) : ਡਰੱਗ ਮਾਮਲੇ ਵਿਚ ਐੱਫ.ਆਈ.ਆਰ. ਦਰਜ ਹੋਣ ਤੋਂ ਬਾਅਦ ਭਾਵੇਂ ਕਾਂਗਰਸ ਸਰਕਾਰ ਵਲੋਂ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰਨ ਦੇ ਨਾਲ-ਨਾਲ ਲੁੱਕਆਊਟ ਨੋਟਿਸ ਜਾਰੀ ਕਰਨ ਦੀ ਗੱਲ ਆਖੀ ਜਾ ਰਹੀ ਹੈ ਪਰ ਇਸ ਵੱਲ ਕਿਸੇ ਦਾ ਧਿਆਨ ਨਹੀਂ ਹੈ ਕਿ ਐੱਫ. ਆਈ. ਆਰ. ਦਰਜ ਹੋਣ ਤੋਂ ਬਾਅਦ ਵੀ ਮਜੀਠੀਆ ਸੋਸ਼ਲ ਮੀਡੀਆ ’ਤੇ ਮੌਜੂਦ ਸਨ। ਮਜੀਠੀਆ ਖ਼ਿਲਾਫ਼ ਐੱਫ. ਆਈ. ਆਰ. 20 ਦਸੰਬਰ ਨੂੰ ਦਰਜ ਕੀਤੀ ਗਈ ਅਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਟੀਮ ਦੇ ਗਠਨ ਦਾ ਦਾਅਵਾ ਕੀਤਾ ਗਿਆ ਪਰ ਉਸ ਤੋਂ ਅਗਲੇ ਦਿਨ ਸੋਸ਼ਲ ਮੀਡੀਆ ’ਤੇ ਮਜੀਠੀਆ ਦੀ ਮੌਜੂਦਗੀ ਦੇਖੀ ਗਈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਬਿਕਰਮ ਮਜੀਠੀਆ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ
ਉਨ੍ਹਾਂ ਨੇ 21 ਦਸੰਬਰ ਨੂੰ ਫੇਸਬੁੱਕ ’ਤੇ ਭਾਈ ਜੇਤਾ ਜੀ ਦੇ ਸ਼ਹੀਦੀ ਦਿਹਾੜੇ ’ਤੇ ਸ਼ਰਧਾਂਜਲੀ ਦਿੱਤੀ ਅਤੇ ਦੁਪਹਿਰ ਨੂੰ ਅਕਾਲੀ ਦਲ ਦੇ ਆਗੂਆਂ ਵਲੋਂ ਆਪਣੇ ਹੱਕ ਵਿਚ ਕੀਤੀ ਗਈ ਪ੍ਰੈੱਸ ਕਾਨਫਰੰਸ ਦੀ ਪੋਸਟ ਨੂੰ ਸ਼ੇਅਰ ਕੀਤਾ। ਹਾਲਾਂਕਿ 22 ਦਸੰਬਰ ਨੂੰ ਮਜੀਠੀਆ ਦੇ ਸੋਸ਼ਲ ਮੀਡੀਆ ਅਕਾਊਂਟ ਸ਼ਾਂਤ ਰਹੇ, ਜਿਸ ਨੂੰ ਗ੍ਰਿਫ਼ਤਾਰੀ ਲਈ ਛਾਪੇਮਾਰੀ ਤੇਜ਼ ਹੋਣ ਤੋਂ ਇਲਾਵਾ ਲੁੱਕਆਊਟ ਨੋਟਿਸ ਜਾਰੀ ਕਰਨ ਦੀ ਕਾਰਵਾਈ ਦਾ ਨਤੀਜਾ ਮੰਨਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਮਜੀਠੀਆ ਮਾਮਲੇ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ’ਤੇ ਵਰ੍ਹੇ ਨਵਜੋਤ ਸਿੱਧੂ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਜੇ ਕੇਜਰੀਵਾਲ ਮਜੀਠੀਆ ਤੋਂ ਮੁਆਫ਼ੀ ਨਾ ਮੰਗਦਾ ਤਾਂ ਪਹਿਲਾਂ ਹੋ ਜਾਂਦੀ ਕਾਰਵਾਈ : CM ਚੰਨੀ
NEXT STORY