ਪਟਿਆਲਾ, (ਬਲਜਿੰਦਰ)- ਥਾਣਾ ਅਰਬਨ ਅਸਟੇਟ ਦੀ ਪੁਲਸ ਨੇ ਨਾਬਾਲਗ ਲੜਕੀ ਨੂੰ ਭਜਾ ਕੇ ਲਿਜਾਣ ਦੇ ਦੋਸ਼ ਵਿਚ 2 ਖਿਲਾਫ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਵਿਚ ਸੁਖਬੀਰ ਸਿੰਘ ਪਿੰਡ ਮਣੀਓ ਮੁਰਾਦਾਬਾਦ ਉੱਤਰ ਪ੍ਰਦੇਸ਼ ਅਤੇ ਸੰਦੀਪ ਵਾਸੀ ਅਰਬਨ ਅਸਟੇਟ ਫੇਜ਼-2 ਸ਼ਾਮਲ ਹਨ। ਇਸ ਸਬੰਧੀ ਲੜਕੀ ਦੀ ਮਾਤਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ 14 ਸਾਲਾ ਲੜਕੀ ਜੋ ਕਿ ਆਪਣੀ ਭੈਣ ਕੋਲ ਅਰਬਨ ਅਸਟੇਟ ਫੇਜ਼-2 ਵਿਖੇ ਆਈ ਹੋਈ ਸੀ। ਇਥੋਂ ਉਕਤ ਦੋਵੇਂ ਵਿਅਕਤੀ ਮਿਲੀਭੁਗਤ ਨਾਲ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਲੈ ਗਏ। ਪੁਲਸ ਨੇ ਦੋਵਾਂ ਖਿਲਾਫ 363, 366 ਅਤੇ 120-ਬੀ ਆਈ. ਪੀ. ਸੀ. ਤਹਿਤ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
9ਵਾਂ ਦਿਨ : ਥਰਮਲ ਕਰਮਚਾਰੀਆਂ ਦਾ ਧਰਨਾ ਜਾਰੀ
NEXT STORY