ਲੁਧਿਆਣਾ (ਰਾਜ) : ਸੀ. ਆਈ. ਏ. ਦੀ ਪੁਲਸ ਨੇ ਵੱਖ-ਵੱਖ ਥਾਵਾਂ ’ਤੇ ਕਾਰਵਾਈ ਕਰਦੇ ਹੋਏ 2 ਮੁਲਜ਼ਮਾਂ ਨੂੰ ਨਸ਼ੇ ਵਾਲੀ ਗੋਲੀਆਂ ਸਮੇਤ ਕਾਬੂ ਕੀਤਾ ਹੈ। ਦੋਵਾਂ ਹੀ ਮਾਮਲਿਆਂ 'ਚ ਮੁਲਜ਼ਮਾਂ ’ਤੇ ਕੇਸ ਦਰਜ ਕੀਤਾ ਗਿਆ ਹੈ। ਇੰਸਪੈਕਟਰ ਬੇਅੰਤ ਜੁਨੇਜਾ ਨੇ ਦੱਸਿਆ ਕਿ ਪਹਿਲੇ ਮਾਮਲੇ ਵਿਚ ਏ. ਐੱਸ. ਆਈ ਸੇਠ ਕੁਮਾਰ ਆਪਣੀ ਪੁਲਸ ਪਾਰਟੀ ਨਾਲ ਭਾਮੀਆਂ ਕਲਾਂ ਇਲਾਕੇ ਵਿਚ ਮੌਜੂਦ ਸਨ। ਇਸ ਦੌਰਾਨ ਇਕ ਨੌਜਵਾਨ ਪੈਦਲ ਆ ਰਿਹਾ ਸੀ। ਸ਼ੱਕ ਹੋਣ ’ਤੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਜਦੋਂ ਉਸਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 500 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ। ਮੁਲਜ਼ਮ ਤਾਜਪੁਰ ਰੋਡ ਦਾ ਰਹਿਣ ਵਾਲਾ ਸੰਨੀ ਹੈ।
ਉਸਦੇ ਖ਼ਿਲਾਫ਼ ਥਾਣਾ ਜਮਾਲਪੁਰ ਵਿਚ ਕੇਸ ਦਰਜ ਕੀਤਾ ਗਿਆ ਹੈ। ਉਥੇ ਦੂਜੇ ਪਾਸੇ ਮਾਮਲੇ ਵਿਚ ਏ. ਐੱਸ. ਆਈ. ਰਣਧੀਰ ਸਿੰਘ ਆਪਣੀ ਟੀਮ ਦੇ ਨਾਲ ਤਾਜਪੁਰ ਰੋਡ ’ਤੇ ਮੌਜੂਦ ਸੀ। ਇਸ ਦੌਰਾਨ ਇਕ ਨੌਜਵਾਨ ਕਾਲੇ ਰੰਗ ਦਾ ਲਿਫ਼ਾਫ਼ਾ ਲੈ ਕੇ ਆ ਰਿਹਾ ਸੀ। ਉਸ ਨੂੰ ਰੋਕ ਕੇ ਜਦੋਂ ਲਿਫ਼ਾਫ਼ੇ ਦੀ ਤਲਾਸ਼ੀ ਲਈ ਤਾਂ ਉਸਦੇ ਅੰਦਰੋਂ 480 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ। ਜਦੋਂ ਮੁਲਜ਼ਮ ਕੋਲੋਂ ਪੁੱਛਗਿਛ ਕੀਤੀ ਗਈ ਤਾਂ ਪਤਾ ਲੱਗਾ ਕਿ ਮੁਲਜ਼ਮ ਇੰਦਰਾ ਕਾਲੋਨੀ ਦਾ ਰਹਿਣ ਵਾਲਾ ਮੋਨੂੰ ਪਾਸਵਾਨ ਹੈ ਜੋ ਕਿ ਕਾਫੀ ਸਮੇਂ ਤੋਂ ਨਸ਼ੇ ਦਾ ਕੰਮ ਕਰ ਰਿਹਾ ਸੀ। ਪੁਲਸ ਦੋਵਾਂ ਮੁਲਜ਼ਮਾਂ ਕੋਲੋਂ ਪੁੱਛਗਿੱਛ ਕਰ ਰਹੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਦਾ ਕਾਫ਼ਲਾ ਘੇਰਨ ਵਾਲਿਆਂ ਨੂੰ 1 ਸਾਲ ਦੀ ਸਜ਼ਾ, ਜਾਣੋ ਪੂਰਾ ਮਾਮਲਾ
NEXT STORY