ਜਲਾਲਾਬਾਦ(ਨਿਖੰਜ ) – ਥਾਣਾ ਸਦਰ ਜਲਾਲਾਬਾਦ ਦੀ ਪੁਲਸ ਨੇ ਬੀਤੇ ਦਿਨੀਂ ਜ਼ਿਲਾ ਫਾਜ਼ਿਲਕਾ ਦੇ ਐਸ. ਐਸ. ਪੀ ਦੇ ਵੱਲੋਂ ਨਸ਼ਿਆਂ ਖਿਲਾਫ ਛੇੜੀ ਮੁਹਿੰਮ ਦੇ ਤਹਿਤ ਐਕਸਾਇਜ਼ ਵਿਭਾਗ ਦੇ ਅਧਿਕਾਰੀਆਂ ਨਾਲ ਪਿੰਡ ਚੱਕ ਬਲੋਚਾ ਮਾਹਲਮ ਵਿਖੇ ਛਾਪੇਮਾਰੀ ਕਰਕੇ 4500 ਲੀਟਰ ਲਾਹਨ ਬਰਾਮਦ ਕਰਕੇ 5 ਦੋਸ਼ੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ।
ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਏ. ਐਸ. ਆਈ ਜੱਜ ਸਿੰਘ ਪੁਲਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ ਤਾਂ ਉਨਾਂ ਨੂੰ ਮੁਖਬਰ ਸੂਚਨਾ ਦਿੱਤੀ ਕਿ ਪਿੰਡ ਕੁਝ ਵਿਅਕਤੀ ਨਾਜਾਇਜ਼ ਸ਼ਰਾਬ ਤਿਆਰ ਕਰਕੇ ਵੇਚਣ ਦਾ ਧੰਦਾ ਕਰਦੇ ਹਨ। ਪੁਲਸ ਨੇ ਮੁਖਬਰ ਦੀ ਸੂਚਨਾ ਦੇ ਆਧਾਰ 'ਤੇ ਛਾਪੇਮਾਰੀ ਕਰਕੇ ਲਛਮਣ ਸਿੰਘ ਪੁੱਤਰ ਮੇਹਰ ਸਿੰਘ, ਗੁਰਨਾਮ ਸਿੰਘ ਪੁੱਤਰ ਅਮਰ ਸਿੰਘ , ਚੰਨ ਸਿੰਘ ਪੁੱਤਰ ਬਾਹਲ ਸਿੰਘ, ਪਾਲਾ ਸਿੰਘ ਪੁੱਤਰ ਨਿਹਾਲ ਸਿੰਘ, ਜੋਗਿੰਦਰ ਸਿੰਘ ਪੁੱਤਰ ਅਮਰ ਸਿੰਘ ਵਾਸੀਆਨ ਚੱਕ ਬਲੋਚਾ ਮਾਹਲਮ ਦੇ 5 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰ ਦਿੱਤਾ। ਇਸ ਛਾਪੇਮਾਰੀ ਦੌਰਾਨ ਕਿਸੇ ਵੀ ਵਿਅਕਤੀ ਦੀ ਪੁਲਸ ਦੇ ਵੱਲੋਂ ਗ੍ਰਿਫਤਾਰੀ ਨਹੀ ਕੀਤੀ ਗਈ।
ਲੁਧਿਆਣਾ 'ਚ ਬੀਬੀਆਂ ਦੀ ਉੱਡੀ ਨੀਂਦ, 19 ਸਾਲਾ ਵਿਆਹੁਤਾ ਦੀ 2 ਵਾਰ ਕੱਟੀ ਗੁੱਤ
NEXT STORY