ਡੇਰਾਬੱਸੀ (ਗੁਰਜੀਤ) : ਡੇਰਾਬੱਸੀ ਪੁਲਸ ਨੇ ਪਿੰਡ ਸੈਦਪੁਰਾ ਵਿਖੇ ਜਨਮ ਦਿਨ ਦੀ ਪਾਰਟੀ ਮਨਾ ਕੇ ਘਰ ਪਰਤ ਰਹੇ ਨੌਜਵਾਨਾਂ ਦੀ ਕੁੱਟਮਾਰ ਕਰਨ ਅਤੇ ਗੱਡੀ ਦੀ ਭੰਨਤੋੜ ਕਰਨ ਦੇ ਦੋਸ਼ ਹੇਠ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸਿਮਰਨ ਸਿੰਘ ਪੁੱਤਰ ਸਰਵਣ ਸਿੰਘ, ਹਰਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ, ਕੀਰਤ ਸਿੰਘ ਪੁੱਤਰ ਸਰਬਜੀਤ ਸਿੰਘ, ਅਦਿੱਤਿਆ ਉਰਫ਼ ਨੰਦੂ ਪੁੱਤਰ ਸਤਿੰਦਰ ਸਿੰਘ, ਹੈਰੀ ਅਤੇ ਅਮਨ ਸਾਰੇ ਵਾਸੀ ਪਿੰਡ ਸੈਦਪੁਰਾ ਡੇਰਾਬੱਸੀ ਵਜੋਂ ਹੋਈ ਹੈ।
ਹਸਪਤਾਲ ’ਚ ਜ਼ੇਰੇ ਇਲਾਜ ਜਸਕਰਨ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਪਿੰਡ ਸੈਦਪੁਰਾ ਨੇ ਪੁਲਸ ਨੂੰ ਦਿੱਤੇ ਆਪਣੇ ਬਿਆਨਾਂ ’ਚ ਦੱਸਿਆ ਕਿ ਸੋਮਵਾਰ ਨੂੰ ਜਨਮ ਦਿਨ ਦੀ ਪਾਰਟੀ ਮਨਾ ਕੇ ਉਹ ਮਨਿੰਦਰ ਅਤੇ ਮਨੀ ਨਾਲ ਕਾਰ ’ਚ ਡੇਰਾਬੱਸੀ ਤੋਂ ਘਰ ਪਰਤ ਰਹੇ ਸਨ।
ਪਿੰਡ ਦੀ ਫਿਰਨੀ ’ਤੇ ਕਾਰ ਖ਼ਰਾਬ ਹੋ ਗਈ। ਇਸੇ ਦੌਰਾਨ ਉਕਤ ਵਿਅਕਤੀਆਂ ਨੇ ਉਸ ’ਤੇ ਡੰਡਿਆਂ, ਇੱਟਾਂ ਅਤੇ ਪੱਥਰਾਂ ਨਾਲ ਹਮਲਾ ਕਰ ਦਿੱਤਾ ਅਤੇ ਕੁੱਟਮਾਰ ਕੀਤੀ। ਉਸ ਨੂੰ ਅਤੇ ਮਨਿੰਦਰ ਸਿੰਘ ਨੂੰ ਗੰਭੀਰ ਸੱਟਾਂ ਲੱਗੀਆਂ। ਜਾਂਚ ਅਧਿਕਾਰੀ ਏ. ਐੱਸ. ਆਈ. ਪਾਲ ਚੰਦ ਨੇ ਦੱਸਿਆ ਕਿ ਜ਼ਖ਼ਮੀ ਜਸਕਰਨ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।
3 ਬੱਚਿਆਂ ਦੇ ਪਿਓ ਨੇ 22 ਸਾਲਾ ਕੁੜੀ ਨਾਲ ਟੱਪੀਆਂ ਹੱਦਾਂ, ਗਰਭਵਤੀ ਹੋਈ ਕੁੜੀ ਦਾ ਬਿਆਨ ਸੁਣ ਉਡੇ ਸਭ ਦੇ ਹੋਸ਼
NEXT STORY