ਚੰਡੀਗੜ੍ਹ (ਸੁਸ਼ੀਲ) : ਮਨੋਹਰ ਇਨਫਰਾਸਟਰੱਕਚਰ ਐਂਡ ਕੰਸਟਰੱਕਸ਼ਨ ਪ੍ਰਾਈਵੇਟ ਲਿਮਟਿਡ ਕੰਪਨੀ ਨੇ ਨਿਊ ਚੰਡੀਗੜ੍ਹ ਮੁੱਲਾਂਪੁਰ ਵਿਖੇ ਪਲਾਟ ਅਲਾਟ ਕਰਨ ਦੇ ਨਾਂ ’ਤੇ ਇਕ ਵਿਅਕਤੀ ਨਾਲ 80 ਲੱਖ ਰੁਪਏ ਦੀ ਠੱਗੀ ਮਾਰ ਲਈ। ਮੋਹਾਲੀ ਫੇਜ਼-2 ਵਾਸੀ ਰਵਕੀਰਤ ਨੇ ਮਾਮਲੇ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ ਗਈ। ਸੈਕਟਰ-17 ਥਾਣਾ ਪੁਲਸ ਨੇ ਮਾਮਲੇ ਦੀ ਜਾਂਚ ਤੋਂ ਬਾਅਦ ਕੰਪਨੀ ਖ਼ਿਲਾਫ਼ ਧੋਖਾਦੇਹੀ ਅਤੇ ਸਾਜ਼ਿਸ਼ ਰਚਣ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਰਵਕੀਰਤ ਨੇ ਸ਼ਿਕਾਇਤ 'ਚ ਕਿਹਾ ਕਿ ਉਸ ਨੇ ਸੈਕਟਰ-17 ਸਥਿਤ ਮਨੋਹਰ ਇਨਫਰਾਸਟਰੱਕਚਰ ਐਂਡ ਕੰਸਟਰੱਕਸ਼ਨ ਪ੍ਰਾਈਵੇਟ ਲਿਮਟਿਡ ਕੰਪਨੀ ਦਾ ਇਸ਼ਤਿਹਾਰ ਦੇਖਿਆ। ਕੰਪਨੀ ਮੁੱਲਾਂਪੁਰ ਨਿਊ ਚੰਡੀਗੜ੍ਹ 'ਚ ਇਕ ਪਲਾਟ ਵੇਚ ਰਹੀ ਸੀ। ਇਸ ਤੋਂ ਬਾਅਦ ਉਸ ਨੇ ਕੰਪਨੀ ਦੇ ਦਫ਼ਤਰ ਜਾ ਕੇ ਪਲਾਟ ਦੀ ਬੁਕਿੰਗ ਕਰਵਾਈ, ਜਿਸ ਲਈ 80 ਲੱਖ ਰੁਪਏ ਵੀ ਜਮ੍ਹਾਂ ਕਰਵਾ ਦਿੱਤੇ। ਪੈਸੇ ਲੈਣ ਤੋਂ ਬਾਅਦ ਨਾ ਤਾਂ ਪਲਾਟ ਦਿੱਤਾ ਅਤੇ ਨਾ ਹੀ ਪੈਸੇ ਵਾਪਸ ਕੀਤੇ ਗਏ। ਇਸ ਤੋਂ ਦੁਖ਼ੀ ਹੋ ਕੇ ਪੁਲਸ ਨੂੰ ਮਾਮਲੇ ਦੀ ਸੂਚਨਾ ਦਿੱਤੀ। ਜਾਂਚ ਤੋਂ ਬਾਅਦ ਥਾਣਾ ਪੁਲਸ ਨੇ ਉਕਤ ਕੰਪਨੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਸ੍ਰੀ ਚਮਕੌਰ ਸਾਹਿਬ 'ਚ ਸਾਹਿਬਜ਼ਾਦਿਆਂ ਦੀ ਯਾਦ 'ਚ ਕਰਵਾਇਆ ਗਿਆ ਸ਼ਹੀਦੀ ਜੋੜ ਮੇਲ ਸਮਾਪਤ, ਸਜਾਇਆ ਗਿਆ ਨਗਰ ਕੀਰਤਨ
NEXT STORY