ਗੁਰਦਾਸਪੁਰ (ਜੀਤ ਮਠਾਰੂ) : ਥਾਣਾ ਤਿੱਬੜ ਦੀ ਪੁਲਸ ਨੇ ਪਤਨੀ ਨੂੰ ਦਾਜ ਲਈ ਤੰਗ-ਪਰੇਸ਼ਾਨ ਕਰਨ ਦੇ ਦੋਸ਼ਾਂ ਹੇਠ ਔਰਤ ਦੇ ਪਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਜਸਬੀਰ ਕੌਰ ਵਾਸੀ ਤਿੱਬੜੀ ਨੇ ਦੱਸਿਆ ਕਿ ਉਸਦਾ ਵਿਆਹ 28 ਜਨਵਰੀ 2021 ਨੂੰ ਅਮਨਪ੍ਰੀਤ ਸਿੰਘ ਨਾਲ ਹੋਇਆ ਸੀ।
ਵਿਆਹ ਤੋਂ ਬਾਅਦ ਉਸ ਦਾ ਪਤੀ ਦਾਜ ਦੀ ਮੰਗ ਕਰਦਾ ਸੀ ਅਤੇ ਦਾਜ 'ਚ ਕਾਰ ਦੀ ਮੰਗ ਕਰਦਾ ਸੀ। ਇਸ ਸ਼ਿਕਾਇਤ ਦੀ ਜਾਂਚ ਉਪ ਪੁਲਸ ਕਪਤਾਨ ਕ੍ਰਾਈਮ ਅਗੈਂਸਟ ਵੁਮੈਨ ਵਲੋਂ ਕੀਤੀ ਗਈ, ਜਿਨ੍ਹਾਂ ਦੀ ਰਿਪੋਰਟ ਦੇ ਆਧਾਰ 'ਤੇ ਪੁਲਸ ਨੇ ਉਕਤ ਔਰਤ ਦੇ ਪਤੀ ਅਮਨਪ੍ਰੀਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਸਟੇਸ਼ਨਰੀ ਵਿਭਾਗ ਦੀ ਨਿਵੇਕਲੀ ਪਹਿਲ ਕਦਮੀ, ਸਰਕਾਰੀ ਫ਼ਾਈਲ ਕਵਰ ਰਾਹੀਂ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ
NEXT STORY