ਲੁਧਿਆਣਾ (ਵਰਮਾ) : ਥਾਣਾ ਵੂਮੈਨ ਸੈੱਲ ਦੀ ਪੁਲਸ ਕੋਲ ਘਰੇਲੂ ਹਿੰਸਾ ਦੀ ਸ਼ਿਕਾਰ ਅਮਨਦੀਪ ਕੌਰ ਨਿਵਾਸੀ ਸੈਕਟਰ-3 ਗੁਰਗਿਆਨ ਵਿਹਾਰ ਨੇ ਆਪਣੇ ਸਹੁਰੇ ਵਾਲਿਆਂ ਖ਼ਿਲਾਫ਼ ਸ਼ਿਕਾਇਤ ਕੀਤੀ ਹੈ। ਉਸ ਨੇ ਦੋਸ਼ ਲਾਇਆ ਕਿ ਉਸ ਨੂੰ ਦਾਜ ਲਈ ਮਾਨਸਿਕ ਅਤੇ ਸਰੀਰਕ ਤੌਰ ’ਤੇ ਪਰੇਸ਼ਾਨ ਕੀਤਾ ਗਿਆ ਅਤੇ ਘਰੋਂ ਬਾਹਰ ਕੱਢ ਦਿੱਤਾ ਗਿਆ। ਜਾਂਚ ਦੌਰਾਨ ਜਾਂਚ ਅਧਿਕਾਰੀ ਦਵਿੰਦਰ ਪਾਲ ਸਿੰਘ ਨੇ ਅਮਨਦੀਪ ਕੌਰ ਦੇ ਪਤੀ ਨਵਜਿੰਦਰ ਸਿੰਘ ਨਿਵਾਸੀ ਪਿੰਡ ਫੁੱਲਾਂਵਾਲ ਖ਼ਿਲਾਫ਼ ਦਾਜ ਖ਼ਾਤਰ ਜ਼ੁਲਮ ਕਰਨ ਦਾ ਕੇਸ ਦਰਜ ਕੀਤਾ ਹੈ।
ਅਮਨਦੀਪ ਕੌਰ ਨੇ ਦੱਸਿਆ ਕਿ ਉਸ ਦਾ ਵਿਆਹ 17 ਅਕਤੂਬਰ 2010 ਨੂੰ ਨਵਜਿੰਦਰ ਸਿੰਘ ਦੇ ਨਾਲ ਹੋਇਆ ਸੀ। ਵਿਆਹ ਤੋਂ ਕੁੱਝ ਸਮੇਂ ਬਾਅਦ ਮੇਰੇ ਸਹੁਰੇ ਵਾਲੇ ਮੈਨੂੰ ਦਾਜ ਲਈ ਪਰੇਸ਼ਾਨ ਕਰਨ ਲੱਗੇ। ਪੀੜਤਾ ਨੇ ਦੱਸਿਆ ਕਿ ਉਹ ਆਪਣੇ ਸਹੁਰੇ ਵਾਲਿਆਂ ਦੇ 12 ਸਾਲ ਤੱਕ ਹਰ ਜ਼ੁਲਮ ਨੂੰ ਇਸ ਲਈ ਸਹਿੰਦੀ ਰਹੀ ਕਿ ਸ਼ਾਇਦ ਉਹ ਆਪਣੀਆਂ ਹਰਕਤਾਂ ਤੋਂ ਬਾਜ਼ ਆ ਜਾਣ। ਦਾਜ ਦੇ ਲੋਭੀ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆਏ ਅਤੇ ਮੇਰਾ ਇਸਤਰੀ ਧੰਨ ਆਪਣੇ ਕੋਲ ਰੱਖ ਕੇ ਮੈਨੂੰ ਘਰੋਂ ਕੱਢ ਦਿੱਤਾ।
ਸ੍ਰੀ ਅਨੰਦਪੁਰ ਸਾਹਿਬ ਦੀ ਕੁੜੀ ਨਾਲ ਇਕ ਸਾਲ ਤੱਕ ਦਿੱਲੀ ਦਾ ਮੁੰਡਾ ਕਰਦਾ ਰਿਹਾ ਜਬਰ-ਜ਼ਿਨਾਹ, ਇੰਝ ਸਾਹਮਣੇ ਆਈ ਕਰਤੂਤ
NEXT STORY