ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ) : ਇਕ ਵਿਆਹੁਤਾ ਨੂੰ ਦਾਜ 'ਚ ਹੋਰ ਪੈਸੇ ਲਿਆਉਣ ਲਈ ਤੰਗ-ਪਰੇਸ਼ਾਨ ਕਰਨ, ਕੁੱਟਮਾਰ ਕਰ ਕੇ ਘਰੋਂ ਕੱਢਣ ਤੇ ਉਸ ਦਾ ਇਸਤਰੀ ਧੰਨ ਖੁਰਦ-ਬੁਰਦ ਕਰਨ ਦੇ ਦੋਸ਼ ’ਚ ਥਾਣਾ ਵੁਮੈਨ ਫਿਰੋਜ਼ਪੁਰ ਦੀ ਪੁਲਸ ਨੇ ਪਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਬਲਵੀਰ ਸਿੰਘ ਨੇ ਦੱਸਿਆ ਕਿ ਵਿਆਹੁਤਾ ਔਰਤ ਸ਼ਿੰਪਾ ਸੇਠੀ ਨੇ ਪੁਲਸ ਅਧਿਕਾਰੀਆਂ ਨੂੰ ਦਿੱਤੀ ਲਿਖ਼ਤੀ ਸ਼ਿਕਾਇਤ ਅਤੇ ਬਿਆਨਾਂ ’ਚ ਦੱਸਿਆ ਕਿ ਉਸ ਦਾ ਵਿਆਹ 4 ਦਸੰਬਰ 2015 ਨੂੰ ਸੰਕਲਪ ਥਾਪਰ ਵਾਸੀ ਲੁਧਿਆਣਾ ਨਾਲ ਹੋਇਆ ਸੀ।
ਉਸ ਦੇ ਮਾਤਾ-ਪਿਤਾ ਨੇ ਆਪਣੀ ਹੈਸੀਅਤ ਤੋਂ ਵੱਧ ਕੇ ਦਾਜ ਇਸਤਰੀ ਧੰਨ ਦੇ ਰੂਪ ਵਿਚ ਦਿੱਤਾ ਸੀ ਪਰ ਉਸ ਦਾ ਪਤੀ ਇਸ ਤੋਂ ਖੁਸ਼ ਨਹੀਂ ਸੀ। ਸ਼ਿਕਾਇਤਕਰਤਾ ਅਨੁਸਾਰ ਉਸ ਦਾ ਪਤੀ ਉਸ ਨੂੰ ਦਾਜ ਦੇ ਪੈਸੇ ਲੈਣ ਲਈ ਤੰਗ-ਪਰੇਸ਼ਾਨ ਕਰਨ ਲੱਗਾ ਪਰ ਜਦੋਂ ਉਸ ਨੇ ਇਨਕਾਰ ਕੀਤਾ ਤਾਂ ਉਸ ਦੇ ਪਤੀ ਨੇ ਉਸ ਨੂੰ ਕੁੱਟਮਾਰ ਕਰ ਕੇ ਘਰੋਂ ਬਾਹਰ ਕੱਢ ਦਿੱਤਾ ਅਤੇ ਉਸ ਦਾ ਇਸਤਰੀ ਧੰਨ ਖੁਰਦ-ਬੁਰਦ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਨਾਮਜ਼ਦ ਵਿਅਕਤੀ ਸੰਕਲਪ ਥਾਪਰ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਪੰਜਾਬ 'ਚ ਪੈ ਰਹੀ ਭਿਆਨਕ ਗਰਮੀ ਕਾਰਣ ਵਿਗੜਣ ਲੱਗੀ ਵਿਦਿਆਰਥੀਆਂ ਦੀ ਸਿਹਤ, ਸਕੂਲਾਂ ਦਾ ਸਮਾਂ ਬਦਲਣ ਦੀ ਮੰਗ
NEXT STORY