ਫਿਰੋਜ਼ਪੁਰ (ਆਨੰਦ) : ਵਿਆਹੁਤਾ ਕੋਲੋਂ ਦਾਜ ਵਿਚ ਕਾਰ ਮੰਗਣ ਦੇ ਦੋਸ਼ ਵਿਚ ਥਾਣਾ ਵੁਮੈੱਨ ਦੀ ਪੁਲਸ ਨੇ ਵਿਆਹੁਤਾ ਦੇ ਸਹੁਰੇ ਪਰਿਵਾਰ ਦੇ ਤਿੰਨ ਮੈਂਬਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਤਰਲੋਕ ਸਿੰਘ ਨੇ ਦੱਸਿਆ ਕਿ ਰਜਨੀਤ ਕੌਰ ਪੁੱਤਰੀ ਅਮਰੀਕ ਸਿੰਘ ਵਾਸੀ ਕਲਗੀਧਰ ਨਗਰ ਫਿਰੋਜ਼ਪੁਰ ਰੋਡ, ਜ਼ੀਰਾ ਨੇ ਦੱਸਿਆ ਕਿ ਉਸ ਦੇ ਮਾਪਿਆਂ ਨੇ ਉਸ ਦਾ ਵਿਆਹ ਦੋਸ਼ੀ ਸਤਨਾਮ ਸਿੰਘ ਪੁੱਤਰ ਗੁਰਦੇਵ ਸਿੰਘ ਨਾਲ 25 ਅਗਸਤ, 2019 ਨੂੰ ਰੀਤੀ-ਰਿਵਾਜ਼ਾਂ ਨਾਲ ਕੀਤਾ ਸੀ।
ਰਜਨੀਤ ਕੌਰ ਨੇ ਦੱਸਿਆ ਕਿ ਦੋਸ਼ੀ ਪਤੀ ਸਤਨਾਮ ਸਿੰਘ, ਸਹੁਰਾ ਗੁਰਦੇਵ ਸਿੰਘ ਪੁੱਤਰ ਦਲੀਪ ਸਿੰਘ, ਸੱਸ ਮਨਜੀਤ ਕੌਰ ਪਤਨੀ ਗੁਰਦੇਵ ਸਿੰਘ ਵਾਸੀਅਨ ਘੱਲ ਖੁਰਦ ਜ਼ਿਲ੍ਹਾ ਫਿਰੋਜ਼ਪੁਰ ਉਸ ਨੂੰ ਤੰਗ-ਪਰੇਸ਼ਾਨ ਕਰਦੇ ਸਨ ਅਤੇ ਦਾਜ ਵਿਚ ਕਾਰ ਦੀ ਮੰਗ ਕਰਦੇ ਸਨ। ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਤਰਲੋਕ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤ ਕਰਤਾ ਦੇ ਬਿਆਨਾਂ ’ਤੇ ਬਾਅਦ ਪੜਤਾਲ ਕਰਕੇ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ।
ਬੀਬੀ ਜਗੀਰ ਕੌਰ ਨੇ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਨਵੇਂ ਤਿਆਰ ਕੀਤੇ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ
NEXT STORY