ਲੁਧਿਆਣਾ (ਵਰਮਾ) : ਮਾਡਲ ਟਾਊਨ ਐਕਸਟੈਂਸ਼ਨ ਦੀ ਰਹਿਣ ਵਾਲੀ ਜਸਮੀਤ ਕੌਰ ਨੇ ਥਾਣਾ ਵੂਮੈਨ ਸੈੱਲ ਦੀ ਪੁਲਸ ਦੇ ਕੋਲ ਆਪਣੇ ਸਹੁਰੇ ਵਾਲਿਆਂ ਖ਼ਿਲਾਫ਼ ਸ਼ਿਕਾਇਤ ਕੀਤੀ ਸੀ। ਉਸ ਨੇ ਸਹੁਰਾ ਪਰਿਵਾਰ 'ਤੇ ਵਿਆਹ ਤੋਂ ਕੁੱਝ ਦਿਨ ਬਾਅਦ ਦਾਜ ਲਈ ਮਾਨਸਿਕ ਅਤੇ ਸਰੀਰਕ ਤੌਰ ’ਤੇ ਪਰੇਸ਼ਾਨ ਕਰਨ ਦੇ ਲਿਖਤੀ ਦੋਸ਼ ਲਗਾਏ ਸਨ। ਇਸ ਦੀ ਜਾਂਚ ਕਰਨ ‘ਤੇ ਜਾਂਚ ਅਧਿਕਾਰੀ ਰਘੁਵੀਰ ਸਿੰਘ ਨੇ ਜਸਮੀਤ ਕੌਰ ਦੇ ਪਤੀ ਰਾਜਦੀਪ ਸਿੰਘ, ਸੱਸ ਸਰਵਜੀਤ ਕੌਰ ਖ਼ਿਲਾਫ਼ ਨਵ ਵਿਆਹੁਤਾ ਨੂੰ ਦਾਜ ਲਈ ਪਰੇਸ਼ਾਨ ਕਰਨ ’ਤੇ ਕੇਸ ਦਰਜ ਕੀਤਾ ਹੈ।
ਰਘੁਵੀਰ ਸਿੰਘ ਨੇ ਦੱਸਿਆ ਕਿ ਜਸਮੀਤ ਕੌਰ ਨੇ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਦਾ ਵਿਆਹ ਸਿਟੀਜ਼ਨ ਐਨਕਲੇਵ ਬਾੜੇਵਾਲ ਰੋਡ ਦੇ ਰਹਿਣ ਵਾਲੇ ਰਾਜਦੀਪ ਸਿੰਘ ਦੇ ਨਾਲ 22 ਮਈ, 2022 ਨੂੰ ਬੜੀ ਧੂਮਧਾਮ ਨਾਲ ਹੋਇਆ ਸੀ। ਵਿਆਹ ਵਿਚ ਮੇਰੇ ਪੇਕੇ ਵਾਲਿਆਂ ਨੇ ਆਪਣੀ ਹੈਸੀਅਤ ਤੋਂ ਵੱਧ ਦਾਜ ਦਿੱਤਾ ਸੀ। ਇਸ ਦੇ ਬਾਵਜੂਦ ਮੇਰੇ ਸਹੁਰੇ ਵਾਲੇ ਮੈਨੂੰ ਵਿਆਹ ਤੋਂ ਬਾਅਦ ਦਾਜ ਲਈ ਪਰੇਸ਼ਾਨ ਕਰਦੇ ਸਨ। ਵਿਆਹ ਤੋਂ ਕੁਝ ਦਿਨਾਂ ਬਾਅਦ ਉਨ੍ਹਾਂ ਨੇ ਮੈਨੂੰ ਘਰੋਂ ਕੱਢ ਦਿੱਤਾ। ਇਸ ਦੀ ਸ਼ਿਕਾਇਤ ਨਵ ਵਿਆਹੁਤਾ ਨੇ ਥਾਣਾ ਵੂਮੈਨ ਸੈੱਲ ਦੀ ਪੁਲਸ ਦੇ ਕੋਲ ਦਿੱਤੀ।
ਗੈਂਗਸਟਰ ਗੋਲਡੀ ਬਰਾੜ ਤੇ ਮਨਪ੍ਰੀਤ ਮੰਨਾ ਗੈਂਗ ਦੇ 7 ਮੈਂਬਰ ਹਥਿਆਰਾਂ ਸਣੇ ਗ੍ਰਿਫ਼ਤਾਰ
NEXT STORY