ਲੁਧਿਆਣਾ (ਰਿਸ਼ੀ) : ਪੇਕੇ ਘਰ ਰਹਿ ਰਹੀ ਪਤਨੀ ਨੂੰ ਅਸ਼ਲੀਲ ਮੈਸੇਜ ਭੇਜਣ ’ਤੇ ਥਾਣਾ ਡਵੀਜ਼ਨ ਨੰਬਰ-6 ਦੀ ਪੁਲਸ ਨੇ ਧਾਰਾ 354ਏ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਰਣਜੀਤ ਨਗਰ ਦੇ ਰਹਿਣ ਵਾਲੇ ਵਿਨੇ ਕੁਮਾਰ ਵੱਜੋਂ ਹੋਈ ਹੈ। ਪੁਲਸ ਨੂੰ 11 ਨਵੰਬਰ, 2020 ਨੂੰ ਦਿੱਤੀ ਸ਼ਿਕਾਇਤ ਵਿਚ ਸੁਖਵਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਵਿਆਹ ਉਕਤ ਮੁਲਜ਼ਮ ਨਾਲ ਨਵੰਬਰ 2008 ਵਿਚ ਹੋਇਆ ਸੀ।
ਵਿਆਹ ਤੋਂ ਬਾਅਦ ਤੋਂ ਹੀ ਮੁਲਜ਼ਮ ਉਸ ਦੇ ਨਾਲ ਕੁੱਟਮਾਰ ਕਰਨ ਲੱਗ ਪਿਆ ਅਤੇ ਸਾਲ 2013 ’ਚ ਕੁੱਟਮਾਰ ਕਰ ਕੇ ਪੇਕੇ ਘਰ ਛੱਡ ਦਿੱਤਾ, ਜਿਸ ਤੋਂ ਬਾਅਦ ਮੁਲਜ਼ਮ ਨੇ ਆਪਣੇ ਪਰਿਵਾਰ ਨਾਲ ਸੋਚੀ-ਸਮਝੀ ਸਾਜ਼ਿਸ਼ ਤਹਿਤ ਸਾਲ 2014 ਵਿਚ ਮੇਰੀ ਛੋਟੀ ਭੈਣ ਨੂੰ ਵਰਗਲਾ ਕੇ ਆਪਣੇ ਨਾਲ ਲੈ ਗਿਆ, ਜੋ ਅੱਜ ਤੱਕ ਉਸੇ ਦੇ ਨਾਲ ਰਹਿ ਰਹੀ ਹੈ ਅਤੇ ਮੁਲਜ਼ਮ ਲਗਾਤਾਰ ਉਸ ਨੂੰ ਅਸ਼ਲੀਲ ਮੈਸੇਜ ਭੇਜ ਰਿਹਾ ਹੈ।
1984 ਕਰੋੜ ‘ਰਿਜ਼ਰਵ ਪ੍ਰਾਈਸ’, 70 ਗਰੁੱਪਾਂ ਦੇ 2220 ਠੇਕਿਆਂ ਲਈ ਇਕ ਦਿਨ ਪਹਿਲਾਂ ਭਰਨੇ ਸ਼ੁਰੂ ਹੋਏ ‘ਟੈਂਡਰ’
NEXT STORY