ਲੁਧਿਆਣਾ (ਰਾਜ) : ਥਾਣਾ ਮਾਡਲ ਟਾਊਨ ਦੀ ਪੁਲਸ ਨੇ ਦੀਪਿਕਾ ਦੀ ਸ਼ਿਕਾਇਤ ’ਤੇ ਉਸ ਦੇ ਪਤੀ ਸਚਿਨ ਖ਼ਿਲਾਫ਼ ਉਨ੍ਹਾਂ ਦੇ ਪੁੱਤਰ ਨੂੰ ਅਗਵਾ ਕਰਨ ਦੇ ਦੋਸ਼ ’ਚ ਮਾਮਲਾ ਦਰਜ ਕੀਤਾ ਹੈ। ਪੀੜਤਾ ਨੇ ਪੁਲਸ ਨੂੰ ਦੱਸਿਆ ਕਿ ਉਸ ਦਾ ਵਿਆਹ 2013 ’ਚ ਸਚਿਨ ਨਾਲ ਹੋਇਆ ਸੀ। ਉਸ ਦੇ 2 ਪੁੱਤਰ ਹਨ।
ਵਿਆਹ ਤੋਂ ਬਾਅਦ ਝਗੜੇ ਕਾਰਨ ਉਹ ਆਪਣੇ ਪਤੀ ਤੋਂ ਵੱਖ ਹੋ ਗਈ ਸੀ ਅਤੇ ਆਪਣੇ 2 ਪੁੱਤਰਾਂ ਸਮੇਤ ਆਪਣੀ ਮਾਂ ਕੋਲ ਰਹਿ ਰਹੀ ਸੀ। 4 ਦਿਨ ਪਹਿਲਾਂ ਉਸ ਦਾ ਪਤੀ ਸਚਿਨ ਆਇਆ ਅਤੇ ਬੇਟੇ ਨੂੰ ਸਕੂਲ ਛੁੱਟੀ ਹੋਣ ਤੋਂ ਬਾਅਦ ਜ਼ਬਰਦਸਤੀ ਆਪਣੇ ਨਾਲ ਲੈ ਗਿਆ। ਇਸ ਤੋਂ ਬਾਅਦ ਉਸ ਨੇ ਕਿਹਾ ਕਿ ਹੁਣ ਉਹ ਬੇਟੇ ਨੂੰ ਆਪਣੇ ਕੋਲ ਰੱਖਣਗੇ।
ਲਾਰੈਂਸ ਬਿਸ਼ਨੋਈ ਦੀ ਵੀਡੀਓ ’ਚ ਨਾਂ ਆਉਣ ਤੋਂ ਬਾਅਦ ਇਕ ਹੋਰ ਵਿਵਾਦ ’ਚ ਘਿਰੀ ਬਠਿੰਡਾ ਦੀ ਕੇਂਦਰੀ ਜੇਲ੍ਹ
NEXT STORY