ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਇੱਥੇ ਪਿਸਤੌਲ ਨਾਲ ਫਾਇਰ ਕਰ ਕੇ ਇਕ ਵਿਅਕਤੀ ਨੂੰ ਜਖ਼ਮੀ ਕਰ ਦਿੱਤਾ ਗਿਆ। ਪੁਲਸ ਨੇ ਦੋਸ਼ੀ ਖ਼ਿਲਾਫ਼ ਇਰਾਦਾ ਕਤਲ ਦਾ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਸੰਦੀਪ ਮਲਿਕ ਨੇ ਦੱਸਿਆ ਕਿ ਤਪਾ ਪੁਲਸ ਕੋਲ ਮੇਵਾ ਸਿੰਘ ਵਾਸੀ ਢਿੱਲਵਾਂ ਨੇ ਬਿਆਨ ਦਰਜ ਕਰਵਾਇਆ ਕਿ ਮੈਂ ਪ੍ਰਦੀਪ ਸਿੰਘ ਅਤੇ ਮਨਜੀਤ ਸਿੰਘ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ’ਤੇ ਮੱਥਾ ਟੇਕਣ ਗਿਆ ਸੀ।
ਇੱਥੇ ਜੋਗਿੰਦਰ ਸਿੰਘ ਨੇ ਸਾਡੇ ਨਾਲ ਗਾਲੀ-ਗਲੋਚ ਕੀਤਾ। ਅਸੀਂ ਚੁੱਪ-ਚਾਪ ਵਾਪਸ ਆ ਗਏ। ਜਦੋਂ ਅਸੀਂ ਪੰਚਾਇਤ ਘਰ ਕੋਲ ਪਹੁੰਚੇ ਤਾਂ ਜੋਗਿੰਦਰ ਸਿੰਘ ਨੇ ਸਾਹਮਣੇ ਤੋਂ ਆ ਕੇ ਲਲਕਾਰਾ ਮਾਰਿਆ ਅਤੇ ਆਪਣੀ ਲਾਇਸੈਂਸੀ ਪਿਸਤੌਲ ਨਾਲ ਮਾਰ ਦੇਣ ਦੀ ਨੀਅਤ ਨਾਲ ਮੇਰੇ ’ਤੇ ਫਾਇਰ ਕੀਤਾ। ਗੋਲੀ ਮੇਰੇ ਪੇਟ ’ਚ ਲੱਗੀ। ਮੁੱਦਈ ਦੇ ਬਿਆਨਾਂ ਦੇ ਆਧਾਰ ’ਤੇ ਜੋਗਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।
ਕਿਸਾਨ ਅੰਦੋਲਨ ਦੌਰਾਨ ਜ਼ਖਮੀ ਹੋਏ ਬੱਚੇ ਲਈ ਸਪੀਕਰ ਸੰਧਵਾਂ ਤੇ ਰਾਜਾ ਵੜਿੰਗ ਦਾ ਵੱਡਾ ਐਲਾਨ
NEXT STORY