ਮਾਲੇਰਕੋਟਲਾ (ਯਾਸੀਨ/ਜ਼ਹੂਰ/ਸ਼ਹਾਬੂਦੀਨ) : ਮਾਲੇਰਕੋਟਲਾ ਪੁਲਸ ਨੇ ਕਾਂਗਰਸ ਉਮੀਦਵਾਰ ਰਜ਼ੀਆ ਸੁਲਤਾਨਾ ਦੇ ਪਤੀ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਦੇ ਸਿਆਸੀ ਸਲਾਹਕਾਰ ਮੁਹੰਮਦ ਮੁਸਤਫ਼ਾ ਖ਼ਿਲਾਫ਼ ਸਿਟੀ-1 ਥਾਣੇ ਵਿਚ ਫਿਰਕੂ ਬਿਆਨ ਦੇਣ ਤੋਂ ਬਾਅਦ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ਵਿਚ ਧਾਰਾ 153ਏ ਅਤੇ 125 ਦਰਜ ਕੀਤੀ ਗਈ ਹੈ।
ਬੀਤੇ ਦਿਨ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਰਕਰਾਂ ਵਿਚ ਕਿਹਾ-ਸੁਣੀ ਹੋ ਗਈ ਸੀ, ਜਿਸ ਤੋਂ ਬਾਅਦ ‘ਆਪ’ ਉਮੀਦਵਾਰ ਜਮੀਲ-ਉਰ-ਰਹਿਮਾਨ ਨੇ ਸਥਾਨਕ ਐੱਸ. ਐੱਸ. ਪੀ., ਐੱਸ. ਡੀ. ਐੱਮ. ਅਤੇ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾ ਕੇ ਮੁਸਤਫ਼ਾ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਸੀ। ਥਾਣਾ ਮੁਖੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਕਤ ਮਾਮਲਾ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਵੀਡੀਓ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।
ਵਿਧਾਨ ਸਭਾ ਚੋਣਾਂ: ਪੰਜਾਬ ਵਿਚ ਪਹਿਲੀ ਵਾਰ ਹੋਣਗੇ ਪੰਜ ਕੋਣੀ ਮੁਕਾਬਲੇ
NEXT STORY