ਮੋਹਾਲੀ (ਸੰਦੀਪ) : ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਦੇ ਸਮਰਥਨ 'ਚ ਸੋਹਾਣਾ ਗੁਰਦੁਆਰਾ ਸਾਹਿਬ ਦੇ ਬਾਹਰ ਬੈਠੇ ਕੁੱਲ 37 ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਸੋਹਾਣਾ ਥਾਣਾ ਪੁਲਸ ਨੇ ਕਾਰਵਾਈ ਕੀਤੀ ਹੈ। ਪੁਲਸ ਨੇ ਵੱਖ-ਵੱਖ ਅਪਰਾਧਿਕ ਧਾਰਾਵਾਂ ਤਹਿਤ 24 ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕੇਸ ਦਰਜ ਕੀਤਾ, ਜਦੋਂਕਿ 13 ਖ਼ਿਲਾਫ਼ ਸੀ. ਆਰ. ਪੀ. ਸੀ. ਦੀ ਧਾਰਾ 107/151 ਤਹਿਤ ਕਾਰਵਾਈ ਕੀਤੀ ਹੈ। ਪੁਲਸ ਨੇ ਸਾਰੇ ਪ੍ਰਦਰਸ਼ਨਕਾਰੀਆਂ ਨੂੰ ਅਦਾਲਤ 'ਚ ਪੇਸ਼ ਕੀਤਾ, ਜਿੱਥੋਂ 24 ਨੂੰ ਕਾਨੂੰਨੀ ਹਿਰਾਸਤ 'ਚ ਭੇਜ ਦਿੱਤਾ ਗਿਆ, ਜਦੋਂਕਿ 4 ਨੂੰ ਜ਼ਮਾਨਤ ’ਤੇ ਛੱਡ ਦਿੱਤਾ ਗਿਆ ਹੈ।
ਪੁਲਸ ਨੇ 24 ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਹੈ, ਜਦੋਂਕਿ 13 ਖ਼ਿਲਾਫ਼ ਸੀ. ਆਰ. ਪੀ. ਸੀ. ਦੀ ਧਾਰਾ 107/151 ਤਹਿਤ ਕਾਰਵਾਈ ਕੀਤੀ ਹੈ। ਜ਼ਿਕਰਯੋਗ ਹੈ ਕਿ ਮੰਗਲਵਾਰ ਦੁਪਹਿਰ ਪੁਲਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਝੜਪ ਹੋਈ ਸੀ। ਸਥਿਤੀ ਨੂੰ ਕਾਬੂ ਕਰਨ ਲਈ ਪੁਲਸ ਨੂੰ ਤਾਕਤ ਦੀ ਵਰਤੋਂ ਵੀ ਕਰਨੀ ਪਈ ਸੀ। ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫ਼ਤਾਰ ਕਰ ਕੇ ਮੁੱਖ ਸੜਕ ’ਤੇ ਆਵਾਜਾਈ ਨੂੰ ਤੁਰੰਤ ਬਹਾਲ ਕੀਤਾ ਗਿਆ ਸੀ। ਝੜਪ ਦੌਰਾਨ ਕਈ ਪੁਲਸ ਅਧਿਕਾਰੀ ਅਤੇ ਮੁਲਾਜ਼ਮ ਜ਼ਖਮੀ ਵੀ ਹੋਏ ਸਨ, ਜਦੋਂਕਿ ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀਆਂ ਨੂੰ ਵੀ ਸੱਟਾਂ ਲੱਗੀਆਂ ਸਨ।
ਹੁਸ਼ਿਆਰਪੁਰ ਵਿਖੇ ਠੇਕੇਦਾਰ ਨੂੰ ਮਾਰਨ ਦੀ ਨੀਅਤ ਨਾਲ ਕੀਤੀ ਫਾਇਰਿੰਗ, ਪਿਓ-ਪੁੱਤ ਗ੍ਰਿਫ਼ਤਾਰ
NEXT STORY