ਮਾਨਸਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਸਬੰਧੀ ਇਕ ਹੋਰ ਵੱਡੀ ਖ਼ਬਰ ਸਾਹਮਣੇ ਆਈ ਹੈ। ਇਸ ਕਤਲ ਮਾਮਲੇ 'ਚ ਪਿਤਾ ਬਲਕੌਰ ਸਿੰਘ ਦੇ ਬਿਆਨਾਂ 'ਤੇ ਮਾਨਸਾ ਪੁਲਸ ਨੇ ਐੱਫ. ਆਈ. ਆਰ. ਦਰਜ ਕਰ ਲਈ ਹੈ। ਸਿੱਧੂ ਮੂਸੇਵਾਲਾ ਦਾ ਕਤਲ ਉਨ੍ਹਾਂ ਦੇ ਪਿਤਾ ਦੀਆਂ ਅੱਖਾਂ ਸਾਹਮਣੇ ਹੀ ਹੋਇਆ ਸੀ। ਪੁਲਸ ਨੂੰ ਦਰਜ ਕਰਾਈ ਐੱਫ. ਆਈ. ਆਰ. 'ਚ ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਕਈ ਗੈਂਗਸਟਰ ਉਨ੍ਹਾਂ ਦੇ ਪੁੱਤਰ ਨੂੰ ਫ਼ਿਰੌਤੀ ਲਈ ਧਮਕੀਆਂ ਦਿੰਦੇ ਸਨ।
ਇਹ ਵੀ ਪੜ੍ਹੋ : ਪੰਜਾਬ 'ਚ ਪਹਿਲਾ ਮਾਮਲਾ : ਕਾਗਜ਼ 'ਤੇ ਤਲਾਕ ਲਿਖ ਪਤਨੀ ਨੂੰ ਛੱਡਣ ਵਾਲੇ ਵਿਅਕਤੀ ਖ਼ਿਲਾਫ਼ FIR ਦਰਜ
ਇਸ ਲਈ ਉਸ ਨੇ ਬੁਲੇਟ ਪਰੂਫ਼ ਗੱਡੀ ਵੀ ਰੱਖੀ ਹੋਈ ਸੀ। ਪਿਤਾ ਨੇ ਦੱਸਿਆ ਕਿ ਐਤਵਾਰ ਨੂੰ ਉਨ੍ਹਾਂ ਦਾ ਪੁੱਤਰ ਆਪਣੇ ਦੋ ਦੋਸਤਾਂ ਗੁਰਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਨਾਲ ਥਾਰ ਕਾਰ 'ਚ ਘਰੋਂ ਨਿਕਲਿਆ ਸੀ। ਬੁਲੇਟ ਪਰੂਫ਼ ਗੱਡੀ ਅਤੇ ਗੰਨਮੈਨ ਉਹ ਆਪਣੇ ਨਾਲ ਨਹੀਂ ਲੈ ਕੇ ਗਿਆ ਸੀ। ਉਨ੍ਹਾਂ ਨੇ ਸਰਕਾਰੀ ਗੰਨਮੈਨ ਨਾਲ ਆਪਣੇ ਪੁੱਤਰ ਦਾ ਪਿੱਛਾ ਕੀਤਾ ਤਾਂ ਪੁੱਤਰ ਦੀ ਥਾਰ ਪਿੱਛੇ ਉਨ੍ਹਾਂ ਨੂੰ ਇਕ ਗੱਡੀ ਦਿਖਾਈ ਦਿੱਤੀ। ਇਸ ਗੱਡੀ 'ਚ 4 ਨੌਜਵਾਨ ਸਨ।
ਇਹ ਵੀ ਪੜ੍ਹੋ : ਮੂਸੇਵਾਲਾ ਕਤਲ ਮਾਮਲੇ 'ਚ ਵੱਡੀ ਖ਼ਬਰ : AGTF ਨੇ ਪਟਿਆਲਾ ਤੋਂ ਕਾਬੂ ਕੀਤੇ 2 ਸ਼ੱਕੀ
ਜਦੋਂ ਸਿੱਧੂ ਮੂਸੇਵਾਲਾ ਦੀ ਥਾਰ ਜਵਾਹਰਕੇ ਪਿੰਡ ਦੀ ਫਿਰਨੀ ਨੇੜੇ ਪਹੁੰਚੀ ਤਾਂ ਉੱਥੇ ਬਲੈਰੋ ਕਾਰ ਸਿੱਧੂ ਦੀ ਥਾਰ ਸਾਹਮਣੇ ਪਹੁੰਚੀ ਅਤੇ 4 ਨੌਜਵਾਨਾਂ ਨੇ ਅੰਨ੍ਹੇਵਾਹ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਗੋਲੀਆਂ ਚਲਾਉਣ ਦੇ ਕੁੱਝ ਹੀ ਮਿੰਟਾਂ ਬਾਅਦ ਉਕਤ ਲੋਕ ਗੱਡੀ ਲੈ ਕੇ ਉੱਥੋ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੀ ਮੌਤ ਦੇ 12 ਘੰਟਿਆਂ ਅੰਦਰ 5 ਮਿਲੀਅਨ ਵਾਰ ਦੇਖਿਆ ਗਿਆ 'The Last Ride' ਗੀਤ
ਜਦੋਂ ਪਿਤਾ ਬਲਕੌਰ ਸਿੰਘ ਉੱਥੇ ਪਹੁੰਚੇ ਅਤੇ ਉਨ੍ਹਾਂ ਨੇ ਰੌਲਾ ਪਾਇਆ ਤਾਂ ਆਸ-ਪਾਸ ਦੇ ਲੋਕ ਇਕੱਠੇ ਹੋਏ ਅਤੇ ਸਿੱਧੂ ਮੂਸੇਵਾਲਾ ਅਤੇ ਉਨ੍ਹਾਂ ਦੇ ਦੋਸਤਾਂ ਨੂੰ ਮਾਨਸਾ ਦੇ ਸਰਕਾਰੀ ਹਸਪਤਾਲ ਲੈ ਗਏ, ਜਿੱਥੇ ਸਿੱਧੂ ਮੂਸੇਵਾਲਾ ਦੀ ਮੌਤ ਹੋ ਗਈ। ਦੱਸਣਯੋਗ ਹੈ ਕਿ ਮਾਨਸਾ ਵਿਖੇ ਬੀਤੇ ਦਿਨ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈ ਹਰਸਿਮਰਤ ਬਾਦਲ, ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਆਖੀਆਂ ਇਹ ਗੱਲਾਂ
NEXT STORY