ਜ਼ੀਰਾ (ਰਾਜੇਸ਼ ਢੰਡ, ਗੁਰਮੇਲ) : ਇਕ ਨਾਬਾਲਗ ਕੁੜੀ ਦੀਆਂ ਅਸ਼ਲੀਲ ਤਸਵੀਰਾਂ ਅਤੇ ਵੀਡੀਓ ਸਮੱਗਰੀ ਇੰਟਰਨੈੱਟ ’ਤੇ ਵਾਇਰਲ ਕਰਨ ਦੇ ਦੋਸ਼ ’ਚ ਥਾਣਾ ਜ਼ੀਰਾ ਪੁਲਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ’ਚ ਨਾਬਾਲਗ ਕੁੜੀ ਦੇ ਪਿਤਾ ਨੇ ਦੱਸਿਆ ਕਿ ਉਸ ਦੀ ਨਾਬਾਲਗ ਕੁੜੀ ਉਮਰ ਕਰੀਬ 15-16 ਸਾਲ ਦੀਆਂ ਅਸ਼ਲੀਲ ਫੋਟੋਆਂ ਤੇ ਵੀਡਿਓ ਸਮੱਗਰੀ ਮੁਲਜ਼ਮ ਪ੍ਰਦੀਪ ਸਿੰਘ ਪੁੱਤਰ ਦੇਵ ਸਿੰਘ ਵਲੋਂ ਇੰਟਰਨੈੱਟ ’ਤੇ ਵਾਇਰਲ ਕਰ ਦਿੱਤੀਆਂ ਹਨ।
ਇਸ ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਲਖਵੀਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਲੰਬੇ ਸਮੇਂ ਬਾਅਦ ਜਲੰਧਰ ਤੇ ਕਰਤਾਰਪੁਰ 'ਚ ਵਾਪਸ ਪੁੱਜੀ Local Bodies ਮੰਤਰੀ ਦੀ ਕੁਰਸੀ
NEXT STORY