ਚੰਡੀਗੜ੍ਹ (ਸੁਸ਼ੀਲ ਰਾਜ) : ਪੈਨ ਕਾਰਡ ਦੀ ਦੁਰਵਰਤੋਂ ਕਰਨ ਦੇ ਮਾਮਲੇ 'ਚ ਪੁਲਸ ਨੇ ਇਕ ਔਰਤ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਮੁਤਾਬਕ ਸੈਕਟਰ-47 ਦੇ ਵਸਨੀਕ ਸਿੱਖੀ ਰਾਮ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ। ਸੈਕਟਰ-31 ਥਾਣੇ ਦੀ ਪੁਲਸ ਨੇ ਸਿੱਖੀ ਰਾਮ ਦੀ ਸ਼ਿਕਾਇਤ ’ਤੇ ਮੋਹਾਲੀ ਵਾਸੀ ਮੋਨਿਕਾ ਖ਼ਿਲਾਫ਼ ਧੋਖਾਦੇਹੀ ਦਾ ਕੇਸ ਦਰਜ ਕੀਤਾ ਹੈ। ਸੈਕਟਰ-47 ਨਿਵਾਸੀ ਸਿੱਖੀ ਰਾਮ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਮੋਹਾਲੀ ਦੀ ਰਹਿਣ ਵਾਲੀ ਮੋਨਿਕਾ ਨੇ ਆਮਦਨ ਟੈਕਸ ਵਿਭਾਗ ਨੂੰ ਸੂਚਿਤ ਕੀਤਾ ਸੀ ਕਿ ਉਸ ਨੇ 2020 ਤੋਂ 2021 ਤੱਕ 90 ਹਜ਼ਾਰ 400 ਰੁਪਏ ਕਿਰਾਇਆ ਦੇਣ ਦੀ ਗੱਲ ਕਹੀ ਸੀ ਪਰ ਉਸ ਨੂੰ ਕੋਈ ਭੁਗਤਾਨ ਨਹੀਂ ਕੀਤਾ।
ਸਿੱਖੀ ਰਾਮ ਨੇ ਦੋਸ਼ ਲਾਇਆ ਕਿ ਮੋਨਿਕਾ ਨੇ ਉਸ ਦੇ ਪੈਨ ਕਾਰਡ ਦੀ ਦੁਰਵਰਤੋਂ ਕੀਤੀ, ਜਿਸ ਦੀ ਸ਼ਿਕਾਇਤ ਉਸ ਨੇ ਪੁਲਸ ਨੂੰ ਕੀਤੀ। ਸੈਕਟਰ-31 ਥਾਣਾ ਪੁਲਸ ਨੇ ਜਾਂਚ ਤੋਂ ਬਾਅਦ ਮੋਨਿਕਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਪੰਜਾਬ 'ਚ ਕਾਲਾ ਕੱਛਾ ਗਿਰੋਹ ਫਿਰ ਸਰਗਰਮ, CCTV ਫੁਟੇਜ ਆਈ ਸਾਹਮਣੇ (ਵੀਡੀਓ)
NEXT STORY