ਸਾਹਨੇਵਾਲ (ਜਗਰੂਪ) : ਸ਼ੋਸ਼ਲ ਮੀਡੀਆ ਦੀ ਗਲਤ ਤਰੀਕੇ ਨਾਲ ਵਰਤੋਂ ਕਰਕੇ ਅਸ਼ਲੀਲ ਵੀਡੀਓ ਵਾਇਰਲ ਕਰਨ ਵਾਲੇ ਵਿਅਕਤੀ ਦੇ ਖ਼ਿਲਾਫ਼ ਥਾਣਾ ਕੂੰਮਕਲਾਂ ਦੀ ਪੁਲਸ ਨੇ ਕੇਸ ਦਰਜ ਕੀਤਾ ਹੈ।
ਸਾਈਬਰ ਸੈਲੱ ਦੇ ਇੰਚਾਰਜ ਇੰਸਪੈਕਟਰ ਜਤਿੰਦਰ ਸਿੰਘ ਦੇ ਬਿਆਨਾਂ 'ਤੇ 18 ਮਈ, 2020 ਦੀ ਸ਼ਾਮ ਇਕ ਬੱਚੀ ਦੀ ਅਸ਼ਲੀਲ ਵੀਡੀਓ ਨੂੰ ਹਰਨੀਤ ਨਾਮ ਦੀ ਫੇਸਬੁੱਕ ਆਈ. ਡੀ. ਤੋਂ ਵਾਇਰਲ ਕਰਨ ਦੇ ਦੋਸ਼ਾਂ ਤਹਿਤ ਪਲਵਿੰਦਰ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਪਿੰਡ ਹੀਰਾਂ, ਲੁਧਿਆਣਾ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅੱਗੇ ਦੀ ਕਾਰਵਾਈ ਆਰੰਭ ਕੀਤੀ ਹੈ। ਪੁਲਸ ਮਾਮਲੇ ਸਬੰਧੀ ਅੱਗੇ ਦੀ ਜਾਂਚ ਕਰ ਰਹੀ ਹੈ।
ਪਰਿਵਾਰ ਤੋਂ ਨਾਰਾਜ਼ ਹੋ ਕੇ ਦਿੱਲੀ ਤੋਂ ਲੁਧਿਆਣਾ ਆਈ ਨਾਬਾਲਗਾ, ਤਿੰਨ ਨੌਜਵਾਨਾਂ ਨੇ ਜਬਰ-ਜ਼ਨਾਹ ਕਰ ਬਣਾਈ ਵੀਡੀਓ
NEXT STORY