ਚੰਡੀਗੜ੍ਹ (ਸੁਸ਼ੀਲ) : ਪੰਜਾਬ ਸਿਵਲ ਸਕੱਤਰੇਤ 'ਚ ਸਟੈਨੋ ਦੀ ਨੌਕਰੀ ਲਈ ਇਕ ਔਰਤ ਨੇ 10ਵੀਂ ਅਤੇ 12ਵੀਂ ਦੇ ਜਾਅਲੀ ਸਰਟੀਫਿਕੇਟ ਪੇਸ਼ ਕੀਤੇ। ਮਾਮਲੇ ਦੇ ਖ਼ੁਲਾਸੇ ਤੋਂ ਬਾਅਦ ਪੰਜਾਬ ਸਿਵਲ ਸਕੱਤਰੇਤ ਦੇ ਆਈ. ਏ. ਐੱਸ.ਆਈ. ਅਧਿਕਾਰੀ ਅਮਨਦੀਪ ਕੌਰ ਨੇ ਪੁਲਸ ਨੂੰ ਸ਼ਿਕਾਇਤ ਕੀਤੀ।
ਸੈਕਟਰ-3 ਥਾਣਾ ਪੁਲਸ ਨੇ ਜਾਂਚ ਤੋਂ ਬਾਅਦ ਅਮਨਦੀਪ ਕੌਰ ਦੀ ਸ਼ਿਕਾਇਤ ’ਤੇ ਸੈਕਟਰ-42 ਦੀ ਰਹਿਣ ਵਾਲੀ ਹਰਦੀਪ ਕੌਰ ਖ਼ਿਲਾਫ਼ ਧੋਖਾਦੇਹੀ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੰਜਾਬ ਸਿਵਲ ਸਕੱਤਰੇਤ ਦੇ ਆਈ. ਏ. ਐੱਸ. ਆਈ. ਅਧਿਕਾਰੀ ਅਮਨਦੀਪ ਕੌਰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਸੈਕਟਰ-42 ਦੀ ਰਹਿਣ ਵਾਲੀ ਹਰਦੀਪ ਕੌਰ ਨੇ ਸਟੈਨੋ ਦੀ ਨੌਕਰੀ ਲਈ ਅਪਲਾਈ ਕੀਤਾ ਸੀ।
ਅਰਜ਼ੀ ਦੌਰਾਨ ਹਰਦੀਪ ਕੌਰ ਨੇ 10ਵੀਂ ਅਤੇ 12ਵੀਂ ਦੇ ਦਸਤਾਵੇਜ਼ ਦਿੱਤੇ ਸਨ। ਜਦੋਂ ਵਿਭਾਗ ਨੇ ਚੈਕਿੰਗ ਕੀਤੀ ਤਾਂ ਸਰਟੀਫਿਕੇਟ ਜਾਅਲੀ ਪਾਏ ਗਏ। ਸੈਕਟਰ-3 ਥਾਣੇ ਦੀ ਪੁਲਸ ਨੇ ਸ਼ਿਕਾਇਤ ਮਿਲਣ ’ਤੇ ਮੁਲਜ਼ਮ ਹਰਦੀਪ ਕੌਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਨਸ਼ੇ ਦੇ ਆਦੀ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਮੌਤ
NEXT STORY