ਜਲਾਲਾਬਾਦ (ਬਜਾਜ) : ਸਰਹੱਦੀ ਇਲਾਕੇ ਦੇ ਪਿੰਡ ਪ੍ਰਭਾਤ ਸਿੰਘ ਵਾਲਾ ਹਿਠਾੜ ਵਿਖੇ ਘਰ 'ਚ ਵੜ ਕੇ ਪਰਿਵਾਰ ਦੇ ਮੈਂਬਰਾਂ ਦੀ ਕੁੱਟਮਾਰ ਕਰਕੇ ਜ਼ਖਮੀ ਕਰਨ ਦੇ ਦੋਸ਼ 'ਚ ਥਾਣਾ ਸਦਰ ਜਲਾਲਾਬਾਦ ਦੀ ਪੁਲਸ ਨੇ 12 ਲੋਕਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁਦੱਈ ਜੋਗਿੰਦਰ ਸਿੰਘ ਪੁੱਤਰ ਅਰੂੜ ਸਿੰਘ ਵਾਸੀ ਪਿੰਡ ਪ੍ਰਭਾਤ ਸਿੰਘ ਵਾਲਾ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਗਏ ਹਨ ਕਿ ਅਮਨਦੀਪ ਸਿੰਘ ਨੇ ਮਿਤੀ 13 ਅਤੇ 14 ਜੁਲਾਈ 2024 ਦੀ ਰਾਤ ਕਰੀਬ 2 ਵਜੇ ਉਸਦੇ ਘਰ ਵਿਚ ਵੜ ਕੇ ਉਸ (ਮੁਦੱਈ) ਨਾਲ ਅਤੇ ਉਸਦੇ ਪਰਿਵਾਰ ਨਾਲ ਕੁੱਟਮਾਰ ਕੀਤੀ ਅਤੇ ਸੱਟਾਂ ਮਾਰੀਆਂ ਗਈਆਂ ਹਨ।
ਇਸ ਕਾਰਨ ਉਹ ਸਰਕਾਰੀ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਹੋਏ ਹਨ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਅਮਰੀਕ ਸਿੰਘ ਨੇ ਦੱਸਿਆ ਕਿ ਮੁਦੱਈ ਜੋਗਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਅਮਨਦੀਪ ਸਿੰਘ ਪੁੱਤਰ ਕ੍ਰਿਸ਼ਨ ਸਿੰਘ, ਕੁਲਵੰਤ ਸਿੰਘ ਪੁੱਤਰ ਬਲਕਾਰ ਸਿੰਘ, ਹਰਪ੍ਰੀਤ ਸਿੰਘ ਪੁੱਤਰ ਬਖਸ਼ੀਸ਼ ਸਿੰਘ ਵਾਸੀਆਨ ਪ੍ਰਭਾਤ ਸਿੰਘ ਵਾਲਾ, ਗੁਰਵਿੰਦਰ ਸਿੰਘ ਉਰਫ਼ ਗਿੰਦੀ ਵਾਸੀ ਪਿੰਡ ਲਾਧੂਕਾ ਮੰਡੀ, ਸੰਦੀਪ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਢੰਡੀ ਕਦੀਮ ਅਤੇ 7 ਅਣਪਛਾਤੇ ਵਿਅਕਤੀਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਟਰੈਫਿਕ ਨਿਯਮ ਤੋੜਨ ਵਾਲਿਆਂ ਨੂੰ ਪੁਲਸ ਦੀ ਤਾੜਨਾ, ਹੋਈ ਸਖ਼ਤ ਕਾਰਵਾਈ
NEXT STORY