ਜ਼ੀਰਾ (ਰਾਜੇਸ਼ ਢੰਡ) : ਪਿੰਡ ਲਾਲੂ ਵਾਲਾ ਵਿਖੇ ਘਰ 'ਚ ਦਾਖ਼ਲ ਹੋ ਕੇ ਇਕ ਔਰਤ ਅਤੇ ਉਸ ਦੇ ਪਰਿਵਾਰ ਦੀ ਕੁੱਟਮਾਰ ਕਰ ਕੇ ਸੱਟਾਂ ਮਾਰਨ ਦੇ ਦੋਸ਼ 'ਚ ਥਾਣਾ ਮੱਖੂ ਦੀ ਪੁਲਸ ਨੇ 5 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ’ਚ ਜੋਗਿੰਦਰ ਕੌਰ ਪਤਨੀ ਅਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਸੁਖਚੈਨ ਸਿੰਘ, ਮੁਖਤਿਆਰ ਸਿੰਘ ਪੁੱਤਰ ਦਰਸ਼ਨ ਸਿੰਘ, ਪ੍ਰੀਤਮ ਕੌਰ ਵਾਸੀ ਲਾਲੂ ਵਾਲਾ, ਵਿਜੈ ਅਤੇ ਗਿੰਦਰ ਪੁੱਤਰ ਗੁਰਮੇਜ ਵਾਸੀ ਸਿਲੇਵਿੰਡ ਨੇ ਹਮਮਸ਼ਵਰਾ ਹੋ ਕੇ ਉਸ ਦੇ ਘਰ ਦਾਖਲ ਹੋ ਕੇ ਉਸ ਦੀ ਤੇ ਉਸ ਦੇ ਪਰਿਵਾਰ ਨਾਲ ਝਗੜਾ ਕੀਤਾ ਅਤੇ ਸੱਟਾਂ ਮਾਰੀਆਂ।
ਜੋਗਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਇਲਾਜ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਚੱਲ ਰਿਹਾ ਹੈ। ਵਜ਼ਾ ਰੰਜ਼ਿਸ਼ ਇਹ ਹੈ ਕਿ ਉਸ ਦਾ ਮੁਲਜ਼ਮ ਸੁਖਚੈਨ ਸਿੰਘ ਨਾਲ ਕੁੱਝ ਦਿਨ ਪਹਿਲਾਂ ਬੋਲ-ਬੁਲਾਰਾ ਹੋਇਆ ਸੀ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਰੇਡ ਕਰਨ ਗਈ ਪੁਲਸ ਨੂੰ ਵੇਖ ਭੱਜਿਆ ਨੌਜਵਾਨ, ਮਾਰ ਦਿੱਤੀ ਤੀਜੀ ਮੰਜ਼ਿਲ ਤੋਂ ਛਾਲ, ਹੋਈ ਦਰਦਨਾਕ ਮੌਤ
NEXT STORY