ਫਿਰੋਜ਼ਪੁਰ (ਮਲਹੋਤਰਾ, ਪਰਮਜੀਤ, ਖੁੱਲਰ) : ਇਕ ਵਿਅਕਤੀ ਦੀ ਜ਼ਮੀਨ ਹੜੱਪਣ ਦੀ ਨੀਅਤ ਨਾਲ ਜ਼ਮੀਨ ਦੇ ਜਾਅਲੀ ਦਸਤਾਵੇਜ਼ ਤਿਆਰ ਕਰਵਾ ਕੇ ਵੱਖ-ਵੱਖ ਅਦਾਲਤਾਂ ਨੂੰ ਗੁੰਮਰਾਹ ਕਰਨ ਵਾਲੇ ਦੋ ਮੁਲਜ਼ਮਾਂ ਦੇ ਖ਼ਿਲਾਫ਼ ਪੁਲਸ ਨੇ ਪਰਚਾ ਦਰਜ ਕੀਤਾ ਹੈ। ਪੱਪੂ ਵਾਸੀ ਪਿੰਡ ਕੁੰਡੇ ਨੇ ਥਾਣਾ ਸਿਟੀ ਪੁਲਸ ਨੂੰ ਬਿਆਨ ਦੇ ਦੱਸਿਆ ਕਿ ਸਿਟੀ ਇਲਾਕੇ ’ਚ ਉਸ ਦੀ ਜ਼ਮੀਨ ਨੂੰ ਬੂਟਾ ਸਿੰਘ ਅਤੇ ਉਸ ਦਾ ਪੁੱਤਰ ਬਖਸ਼ੀਸ਼ ਸਿੰਘ ਵਾਸੀ ਬੈਕਸਾਈਡ ਆਰ. ਐੱਸ. ਡੀ. ਕਾਲਜ ਹੜੱਪਣਾ ਚਾਹੁੰਦੇ ਹਨ।
ਇਨ੍ਹਾਂ ਦੋਹਾਂ ਨੇ ਜ਼ਮੀਨ ਹੜੱਪਣ ਦੇ ਲਈ ਜਾਅਲੀ ਦਸਤਾਵੇਜ਼ ਤਿਆਰ ਕਰਵਾ ਕੇ ਸਾਲ 2016 ਤੋਂ ਲੈ ਕੇ ਹੁਣ ਤੱਕ ਵੱਖ-ਵੱਖ ਅਦਾਲਤਾਂ ’ਚ ਕੇਸ ਦਾਇਰ ਕਰ ਦਿੱਤੇ ਅਤੇ ਅਦਾਲਤਾਂ ਨੂੰ ਲਗਾਤਾਰ ਗੁੰਮਰਾਹ ਕਰਦੇ ਆ ਰਹੇ ਹਨ। ਏ. ਐੱਸ. ਆਈ. ਸ਼ਰਮਾ ਸਿੰਘ ਦੇ ਅਨੁਸਾਰ ਸ਼ਿਕਾਇਤ ਦੇ ਆਧਾਰ ’ਤੇ ਦੋਹਾਂ ਦੇ ਖ਼ਿਲਾਫ਼ ਪਰਚਾ ਦਰਜ ਕਰਨ ਤੋਂ ਬਾਅਦ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪਿੰਡ ਕੌੜੀ ਵਲੋਂ ਪ੍ਰਵਾਸੀ ਮਜ਼ਦੂਰਾਂ ਨੂੰ ਦਿੱਤੇ ਗਏ ਅਲਟੀਮੇਟਮ ਤੋਂ ਬਾਅਦ ਇਕ ਹੋਰ ਵੱਡਾ ਫ਼ੈਸਲਾ
NEXT STORY