ਫਿਰੋਜ਼ਪੁਰ (ਕੁਮਾਰ, ਪਾਲ) : ਫਿਰੋਜ਼ਪੁਰ ਦੇ ਕਸਬਾ ਤਲਵੰਡੀ ਭਾਈ ਵਿਖੇ ਇਕ ਦੀ ਕੁੱਟਮਾਰ ਕਰਨ ਅਤੇ ਉਸਦਾ ਮੋਬਾਇਲ ਤੋੜਨ ਦੇ ਦੋਸ਼ਾਂ ਤਹਿਤ ਥਾਣਾ ਤਲਵੰਡੀ ਭਾਈ ਦੀ ਪੁਲਸ ਨੇ ਲੁਧਿਆਣਾ ਦੇ ਹਸਪਤਾਲ ’ਚ ਦਾਖ਼ਲ ਸ਼ਿਕਾਇਤਕਰਤਾ ਜਸਵਿੰਦਰ ਸਿੰਘ ਪੁੱਤਰ ਕ੍ਰਿਸ਼ਨ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ 4-5 ਅਣਪਛਾਤੇ ਹਥਿਆਰਬੰਦ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਜੋਗਿੰਦਰ ਪਾਲ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੋਸ਼ੀ ਜਸਵਿੰਦਰ ਸਿੰਘ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਹੈ ਕਿ ਉਹ ਆਪਣੇ ਘਰ ਇਕੱਲਾ ਸੀ ਅਤੇ ਰਾਤ ਕਰੀਬ 8.30 ਵਜੇ ਉਸ ਨੂੰ ਕੁੱਝ ਅਣਪਛਾਤੇ ਵਿਅਕਤੀਆਂ ਦਾ ਫ਼ੋਨ ਆਇਆ।
ਉਨ੍ਹਾਂ ਨੇ ਕਿਹਾ ਕਿ ਅਸੀਂ ਤੇਰੇ ਕੋਲ ਆ ਰਹੇ ਹਾਂ ਅਤੇ ਆਉਂਦਿਆਂ ਹੀ ਉਨ੍ਹਾਂ ਨੇ ਉਸ ਨੂੰ ਬੁਰੀ ਤਰ੍ਹਾਂ ਕੁੱਟਿਆ ਅਤੇ ਉਸਦਾ ਮੋਬਾਇਲ ਤੋੜ ਦਿੱਤਾ। ਜਦੋਂ ਸ਼ਿਕਾਇਤਕਰਤਾ ਨੇ ਰੌਲਾ ਪਾਇਆ ਤਾਂ ਦੋਸ਼ੀ ਹਥਿਆਰਾਂ ਸਮੇਤ ਉਥੋਂ ਫ਼ਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ।
ਜੇਠ ਤੋਂ ਤੰਗ ਆਈ ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ, ਪਰਿਵਾਰ ਦੇ ਪੈਰਾਂ ਹੇਠੋਂ ਖ਼ਿਸਕੀ ਜ਼ਮੀਨ
NEXT STORY