ਫਿਰੋਜ਼ਪੁਰ (ਪਰਮਜੀਤ ਸੋਢੀ) : ਫਿਰੋਜ਼ਪੁਰ ’ਚ ਵਿਆਹੁਤਾ ਨੂੰ ਕੁੱਟਮਾਰ ਕਰਕੇ ਘਰੋਂ ਬਾਹਰ ਕੱਢਣ ਦੇ ਦੋਸ਼ ਵਿਚ ਥਾਣਾ ਵੂਮੈਨ ਫਿਰੋਜ਼ਪੁਰ ਪੁਲਸ ਨੇ ਵਿਆਹੁਤਾ ਦੇ ਸਹੁਰੇ ਪਰਿਵਾਰ ਦੇ 4 ਮੈਂਬਰਾਂ ਖ਼ਿਲਾਫ਼ ਮਾਮਲਾ ਦਰਜ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਦਰਸ਼ਨ ਸਿੰਘ ਨੇ ਦੱਸਿਆ ਕਿ ਦਰਖ਼ਾਸਤ ਰਾਹੀਂ ਪ੍ਰੇਮ ਸਿੰਘ ਪੁੱਤਰ ਭਗਵਾਨ ਸਿੰਘ ਵਾਸੀ ਪਿੰਡ ਚਾਂਦੀ ਵਾਲਾ ਦਾਖ਼ਲੀ ਪਿੰਡ ਕਮਾਲੇ ਵਾਲਾ ਨੇ ਦੱਸਿਆ ਕਿ ਉਸ ਦੀ ਧੀ ਬਲਵਿੰਦਰ ਕੌਰ ਦਾ ਵਿਆਹ ਰਾਜੂ ਸਿੰਘ ਪੁੱਤਰ ਜਗਤਾਰ ਸਿੰਘ ਵਾਜਸੀ ਪਿੰਡ ਲੱਖਾ ਸਿੰਘ ਵਾਲਾ ਹਿਠਾੜ ਨਾਲ ਮਿਤੀ 17 ਨਵੰਬਰ 2021 ਨੂੰ ਹੋਇਆ ਸੀ, ਵਿਆਹ ਸਮੇਂ ਉਸ ਨੇ ਆਪਣੀ ਹੈਸੀਅਤ ਤੋਂ ਵੱਧ ਦਾਜ ਦਿੱਤਾ ਸੀ, ਪਰ ਦੋਸ਼ੀ ਇਸ ਤੋਂ ਖੁਸ਼ ਨਹੀਂ ਸਨ।
ਦੋਸ਼ੀਅਨ ਰਾਜੂ ਸਿੰਘ, ਵੀਰੋ ਬਾਈ ਪਤਨੀ ਜਗਤਾਰ ਸਿੰਘ, ਪਰਮਜੀਤ ਸਿੰਘ ਪੁੱਤਰ ਜਗਤਾਰ ਸਿੰਘ, ਪ੍ਰਵੀਨ ਕੌਰ ਪਤਨੀ ਜਗਤਾਰ ਸਿੰਘ ਵਾਸੀ ਲੱਖਾ ਸਿੰਘ ਵਾਲਾ ਜੋ ਉਸ ਦੀ ਕੁੜੀ ਨੂੰ ਘੱਟ ਦਾਜ ਲਿਆਉਣ ਕਰਕੇ ਤੰਗ-ਪਰੇਸ਼ਾਨ ਕਰਨ ਲੱਗੇ ਅਤੇ ਦਾਜ ਵਿਚ ਨਵੀਂ ਕਾਰ ਅਤੇ 10 ਲੱਖ ਰੁਪਏ ਦੀ ਮੰਗ ਕਰਦੇ ਸਨ। ਉਸ ਵੱਲੋਂ ਇਨਕਾਰ ਕਰਨ ਤੇ ਉਸ ਦੀ ਧੀ ਦੀ ਕੁੱਟਮਾਰ ਕਰਕੇ ਘਰੋਂ ਕੱਢ ਦਿੱਤਾ ਤੇ ਉਸ ਦਾ ਇਸਤਰੀ ਧੰਨ ਖੁਰਦ-ਬੁਰਦ ਕਰ ਰਹੇ ਹਨ। ਜਾਂਚਕਰਤਾ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਤਰਸਿੱਕਾ ਥਾਣੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ
NEXT STORY