ਫਿਰੋਜ਼ਪੁਰ (ਪਰਮਜੀਤ ਸੋਢੀ) : ਫਿਰੋਜ਼ਪੁਰ ’ਚ ਵਿਆਹੁਤਾ ਕੋਲੋਂ ਹੋਰ ਦਾਜ ਮੰਗਣ ਅਤੇ ਤੰਗ-ਪਰੇਸ਼ਾਨ ਕਰਕੇ ਉਸ ਦੀ ਕੁੱਟਮਾਰ ਕਰਕੇ ਘਰੋਂ ਕੱਢਣ ਦੇ ਦੋਸ਼ 'ਚ ਥਾਣਾ ਵੂਮੈੱਨ ਫਿਰੋਜ਼ਪੁਰ ਪੁਲਸ ਨੇ ਵਿਆਹੁਤਾ ਦੇ ਸਹੁਰੇ ਪਰਿਵਾਰ ਦੇ ਤਿੰਨ ਮੈਂਬਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਬਲਵੀਰ ਸਿੰਘ ਨੇ ਦੱਸਿਆ ਕਿ ਸੀਮਾ ਰਾਣੀ ਪੁੱਤਰੀ ਤਾਰਾ ਸਿੰਘ ਵਾਸੀ ਛਾਂਗਾ ਰਾਏ ਉਤਾੜ ਨੇ ਦੱਸਿਆ ਕਿ ਉਸ ਦਾ ਵਿਆਹ ਕੁਲਦੀਪ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਲਾਈਨ ਬਾਜ਼ਾਰ ਫਰੀਦਕੋਟ ਨਾਲ ਮਿਤੀ 19 ਨਵੰਬਰ 2023 ਨੂੰ ਹੋਇਆ ਸੀ।
ਵਿਆਹ ਸਮੇਂ ਉਸ ਦੇ ਮਾਤਾ-ਪਿਤਾ ਨੇ ਆਪਣੀ ਹੈਸੀਅਤ ਤੋਂ ਵੱਧ ਦਾਜ-ਦਹੇਜ ਇਸਤਰੀ ਧੰਨ ਵਜੋਂ ਦਿੱਤਾ ਸੀ, ਪਰ ਦੋਸ਼ੀ ਇਸ ਤੋਂ ਖੁਸ਼ ਨਹੀਂ ਸਨ। ਦੋਸ਼ੀਅਨ ਕੁਲਦੀਪ ਸਿੰਘ, ਸਹੁਰਾ ਬਲਵੰਤ ਸਿੰਘ ਪੁੱਤਰ ਕਤਾਰ ਸਿੰਘ ਅਤੇ ਸੱਸ ਪ੍ਰਕਾਸ਼ ਕੌਰ ਉਸ ਨੂੰ ਘੱਟ ਦਾਜ-ਦਹੇਜ ਲਿਆਉਣ ਕਰਕੇ ਤੰਗ-ਪਰੇਸ਼ਾਨ ਕਰਨ ਲੱਗੇ ਅਤੇ ਹੋਰ ਦਾਜ ਦੀ ਮੰਗ ਕਰਦ ਸਨ। ਉਸ ਵੱਲੋਂ ਇਨਕਾਰ ਕਰਨ 'ਤੇ ਉਸ ਨੂੰ ਕੁੱਟਮਾਰ ਕਰਕੇ ਘਰੋਂ ਕੱਢ ਦਿੱਤਾ ਅਤੇ ਉਸ ਦਾ ਇਸਤਰੀ ਧੰਨ ਖੁਰਦ-ਬੁਰਦ ਕਰ ਰਹੇ ਹਨ। ਜਾਂਚ ਕਰਤਾ ਨੇ ਦੱਸਿਆ ਕਿ ਪੁਲਸ ਵਲੋਂ ਵਿਆਹੁਤਾ ਦੇ ਸਹੁਰੇ ਪਰਿਵਾਰ ਦੇ ਮੈਂਬਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਪੰਜਾਬ ਸਰਕਾਰ ਨਾਗਰਿਕਾਂ ਦੀ ਸਿਹਤ ਸੁਧਾਰ ਲਈ ਪੂਰੀ ਤਰ੍ਹਾਂ ਵਚਨਬੱਧ
NEXT STORY