ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਦੇ ਪਿੰਡ ਲੰਗੇਆਣਾ ’ਚ ਪੰਚਾਇਤੀ ਚੋਣਾਂ ਨੂੰ ਲੈ ਕੇ ਕੰਪੇਨਿੰਗ ਕਰਨ ਆਏ ਵਿਅਕਤੀਆਂ ਦੀ ਰੋਕ ਕੇ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ’ਚ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਵੱਲੋਂ 13 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਗੁਰਨਾਮ ਸਿੰਘ ਨੇ ਦੱਸਿਆ ਕਿ ਸਿਵਲ ਹਸਪਤਾਲ ਫਿਰੋਜ਼ਪੁਰ ’ਚ ਇਲਾਜ ਲਈ ਪਹੁੰਚੇ ਜ਼ਖਮੀ ਸ਼ਿਕਾਇਤਕਰਤਾ ਸੁਖਚੈਨ ਸਿੰਘ ਪੁੱਤਰ ਰੰਗਾ ਸਿੰਘ ਵਾਸੀ ਪਿੰਡ ਲੰਗੇਆਣਾ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੋਸ਼ ਲਾਇਆ ਹੈ ਕਿ ਉਹ ਆਪਣੇ ਦੋਸਤ ਬਲਵਿੰਦਰ ਸਿੰਘ ਦੇ ਪਿੰਡ ਲੰਗੇਆਣਾ ’ਚ ਵੋਟਾਂ ਦੀ ਕੰਪੇਨਿੰਗ ਕਰਨ ਲਈ ਆਏ ਸੀ।
ਉਨ੍ਹਾਂ ਦੀ ਰਸਤੇ ’ਚ ਰੋਕ ਕੇ ਕਥਿਤ ਰੂਪ ’ਚ ਛਿੰਦਰ ਸਿੰਘ, ਬਿੰਦਰ ਸਿੰਘ, ਜਸਵੀਰ ਸਿੰਘ ਉਰਫ਼ ਗੱਬਰ, ਜਗਦੀਸ਼ ਸਿੰਘ ਪੁੱਤਰ ਜੋਗਿੰਦਰ ਸਿੰਘ, ਬੋਹੜ ਸਿੰਘ ਅਤੇ ਕਰੀਬ 7-8 ਅਣਪਛਾਤੇ ਵਿਅਕਤੀਆਂ ਨੇ ਕੁੱਟਮਾਰ ਕੀਤੀ ਅਤੇ ਉਨ੍ਹਾਂ ਨੂੰ ਜ਼ਖਮੀ ਕਰ ਦਿੱਤਾ। ਏ. ਐੱਸ. ਆਈ. ਗੁਰਨਾਮ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਇਸ ਮਾਮਲੇ ’ਚ ਨਾਮਜ਼ਦ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਪੰਜਾਬ ਦੇ 24 ਪਿੰਡਾਂ 'ਚ ਪੰਚਾਇਤੀ ਚੋਣਾਂ ਰੱਦ, ਸਾਹਮਣੇ ਆ ਗਈ List
NEXT STORY