ਗੁਰੂਹਰਸਹਾਏ (ਸੁਨੀਲ ਵਿੱਕੀ) : ਥਾਣਾ ਗੁਰੂਹਰਸਹਾਏ ਅਤੇ ਥਾਣਾ ਲੱਖੋਕੇ ਬਹਿਰਾਮ ਦੀ ਪੁਲਸ ਨੂੰ ਗਸ਼ਤ ਅਤੇ ਚੈਕਿੰਗ ਦੌਰਾਨ ਮਿਲੀ ਸੂਚਨਾ ਦੇ ਆਧਾਰ ’ਤੇ ਪੁਲਸ ਨੇ 5 ਲੋਕਾਂ ਦੇ ਖ਼ਿਲਾਫ਼ ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ ਹੇਠ ਮਾਮਲੇ ਦਰਜ ਕੀਤੇ ਹਨ। ਥਾਣਾ ਲੱਖੋਕੇ ਬਹਿਰਾਮ ਦੇ ਸਹਾਇਕ ਇੰਸਪੈਕਟਰ ਗੁਰਕੰਵਲਜੀਤ ਕੌਰ, ਅਨਵਰ ਮਸੀਹ ਅਤੇ ਬਲਬੀਰ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨ ਦੀਆਂ ਪਾਬੰਦੀਆਂ ਦੇ ਬਾਵਜੂਦ ਪਿੰਡ ਅਹਿਮਦ ਢੰਡੀ, ਝੋਕ ਟਹਿਲ ਸਿੰਘ ਅਤੇ ਪਿੰਡ ਸ਼ਾਮ ਸਿੰਘ ਵਾਲਾ ’ਚ ਝੋਨੇ ਦੀ ਕਟਾਈ ਤੋਂ ਬਾਅਦ ਖੇਤਾਂ ’ਚ ਬਚੀ ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ ਹੇਠ ਪੁਲਸ ਨੇ 3 ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਹਨ।
ਦੂਜੇ ਪਾਸੇ ਥਾਣਾ ਗੁਰੂਹਰਸਹਾਏ ਦੇ ਸਹਾਇਕ ਇੰਸਪੈਕਟਰ ਤ੍ਰਿਲੋਕ ਸਿੰਘ ਰਾਜਬੀਰ ਸਿੰਘ ਨੇ ਦੱਸਿਆ ਕਿ ਪਿੰਡ ਛਾਂਗਾ ਰਾਏ ਉਤਾੜ ਤੋਂ ਛਾਂਗਾ ਰਾਏ ਹਿਠਾੜ ਅਤੇ ਪੰਜੇ ਕੇ ਉਤਾੜ ਤੋਂ ਮੇਘਾ ਪੰਜ ਗਰਾਈ ਵਿਚਕਾਰ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ ਹੇਠ ਪੁਲਸ ਨੇ 2 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲੇ ਦਰਜ ਕੀਤੇ ਹਨ।
ਜਨ ਔਸ਼ਧੀ ਕੇਂਦਰਾਂ 'ਤੇ ਵਿਕਰੀ 1,000 ਕਰੋੜ ਰੁਪਏ ਦੇ ਅੰਕੜੇ ਦੇ ਪਾਰ
NEXT STORY