ਗੁਰੂਹਰਸਹਾਏ (ਸਿਕਰੀ) : ਗੁਰੂਹਰਸਹਾਏ ਦੇ ਪਿੰਡ ਗਜਨੀ ਵਾਲਾ 'ਚ ਰੰਜ਼ਿਸ਼ ਦੇ ਚੱਲਦਿਆਂ ਮਾਮੇ ਤੇ ਭਾਣਜੇ ’ਤੇ ਕਾਪੇ ਨਾਲ ਸੱਟਾਂ ਮਾਰਨ ਦੇ ਮਾਮਲੇ 'ਚ 11 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਥਾਣਾ ਲੱਖੋਕੇ ਬਹਿਰਾਮ ਪੁਲਸ ਨੇ 5 ਨਾਮਜ਼ਦ ਅਤੇ 6 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਸੱਟਾਂ ਮਾਰਨ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਸ਼ਿਕਾਇਤਕਰਤਾ ਗੁਰਦੀਪ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਚੱਕ ਕੰਧੇ ਸ਼ਾਹ ਨੇ ਦੱਸਿਆ ਕਿ ਹਰਜਿੰਦਰ ਸਿੰਘ ਪੁੱਤਰ ਬੱਗਾ ਸਿੰਘ ਦਾ ਉਸ ਦੀ ਭੈਣ ਰਾਣੋ ਬਾਈ ਨਾਲ ਪਿਛਲੇ 5-6 ਮਹੀਨਿਆਂ ਤੋਂ ਝਗੜਾ ਚੱਲ ਰਿਹਾ ਹੈ।
ਇਸੇ ਰੰਜ਼ਿਸ਼ ਕਰਕੇ ਦੋਸ਼ੀ ਪੱਪੂ ਸਿੰਘ ਪੁੱਤਰ ਕਸ਼ਮੀਰ ਸਿੰਘ, ਹਰਜਿੰਦਰ ਸਿੰਘ, ਸੋਨਾ ਸਿੰਘ ਪੁੱਤਰ ਹਰਜਿੰਦਰ ਸਿੰਘ, ਬਲਵਿੰਦਰ ਸਿੰਘ ਪੁੱਤਰ ਹਰਜਿੰਦਰ ਸਿੰਘ, ਬਲਵੀਰ ਸਿੰਘ ਪੁੱਤਰ ਬੱਗਾ ਸਿੰਘ ਅਤੇ 6 ਅਣਪਛਾਤੇ ਵਿਅਕਤੀਆਂ ਨੇ ਮਿਲ ਕੇ ਉਸ ਅਤੇ ਉਸ ਦੇ ਭਾਣਜੇ ਭੁਪਿੰਦਰ ਸਿੰਘ ’ਤੇ ਕਾਪੇ ਨਾਲ ਹਮਲਾ ਕੀਤਾ। ਗੁਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਇਲਾਜ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਫਰੀਦਕੋਟ ਵਿੱਚ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਅਨਵਰ ਮਸੀਹ ਕਰ ਰਹੇ ਹਨ।
ਪੰਜਾਬ 'ਚ ਕਰੋੜਾਂ ਦੀਆਂ ਦਵਾਈਆਂ ਦੇ ਘਪਲੇ 'ਤੇ ਸਿਹਤ ਮੰਤਰੀ ਦੇ ਸਖ਼ਤ ਹੁਕਮ
NEXT STORY