ਜ਼ੀਰਾ (ਗੁਰਮੇਲ ਸੇਖਵਾਂ) : ਸਦਰ ਜ਼ੀਰਾ ਅਧੀਨ ਪੈਂਦੇ ਪਿੰਡ ਚੱਬਾ ਅਤੇ ਲੋਹਕੇ ਕਲਾਂ 'ਚ ਝੋਨੇ ਦੀ ਪਰਾਲੀ ਸਾੜਨ ਦੇ ਦੋਸ਼ਾਂ ਤਹਿਤ ਪੁਲਸ ਨੇ ਬਲਜੀਤ ਸਿੰਘ ਨਾਮ ਦੇ ਵਿਅਕਤੀ ਖ਼ਿਲਾਫ਼ ਅਤੇ 2 ਅਣਪਛਾਤੇ ਵਿਅਕਤੀਆਂ ਖ਼ਿਲਾਫ਼ 3 ਮਾਮਲੇ ਦਰਜ ਕੀਤੇ ਹੈ। ਇਸਦੀ ਜਾਣਕਾਰੀ ਦਿੰਦੇ ਏ. ਐੱਸ. ਆਈ. ਹਰਦੀਪ ਸਿੰਘ ਨੇ ਦੱਸਿਆ ਕਿ ਪਿੰਡ ਚੱਬਾ ਦੇ ਖੇਤ ਵਿੱਚ ਝੋਨੇ ਦੀ ਪਰਾਲੀ ਨੂੰ ਪਾਬੰਦੀ ਦੇ ਬਾਵਜੂਦ ਅੱਗ ਲਗਾਉਣ ਦੇ ਦੋਸ਼ ਹੇਠ ਪੁਲਸ ਵੱਲੋਂ ਬਲਜੀਤ ਸਿੰਘ ਨਾਮ ਦੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ, ਜਿਸਦੇ ਖ਼ਿਲਾਫ਼ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਦੂਜੇ ਪਾਸੇ ਏ. ਐੱਸ. ਆਈ. ਸਤਨਾਮ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪਿੰਡ ਲੋਹਕੇ ਕਲਾਂ ਦੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ ਹੇਠ ਪੁਲਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ 2 ਮਾਮਲੇ ਦਰਜ ਕੀਤੇ ਗਏ ਹਨ। ਪੁਲਸ ਵੱਲੋਂ ਅੱਗ ਲਗਾਉਣ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਆਟੋ ਵਾਲੇ ਹੀ ਲੁੱਟ ਲੈਂਦੇ ਸੀ ਸਵਾਰੀਆਂ! ਹਥਿਆਰ ਦੀ ਨੋਕ 'ਤੇ ਕਰਦੇ ਸੀ ਵਾਰਦਾਤ
NEXT STORY