ਘੱਲ ਖੁਰਦ(ਦਲਜੀਤ) : ਗਸ਼ਤ ਅਤੇ ਚੈਕਿੰਗ ਦੌਰਾਨ ਮਿਲੀ ਸੂਚਨਾ ਦੇ ਆਧਾਰ ’ਤੇ ਥਾਣਾ ਘੱਲ ਖੁਰਦ ਦੀ ਪੁਲਸ ਨੇ ਪਿੰਡ ਮੁੱਦਕੀ ਤੋਂ ਨਾਜਾਇਜ਼ ਸ਼ਰਾਬ ਅਤੇ ਲਾਹਣ ਬਰਾਮਦ ਕੀਤੀ ਹੈ, ਜਦ ਕਿ ਇਸ ਦੌਰਾਨ ਮੁਲਜ਼ਮ ਮਹਿਲਾ ਮੌਕੇ ਤੋਂ ਫ਼ਰਾਰ ਹੋ ਗਈ। ਉਕਤ ਮਾਮਲੇ ’ਚ ਪੁਲਸ ਨੇ ਮੁਲਜ਼ਮ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਘੱਲ ਖੁਰਦ ਦੇ ਸਹਾਇਕ ਇੰਸਪੈਕਟਰ ਵਿਨੋਦ ਕੁਮਾਰ ਨੇ ਦੱਸਿਆ ਕਿ ਬੀਤੇ ਦਿਨ ਪੁਲਸ ਪਾਰਟੀ ਨਾਲ ਗਸ਼ਤ ਅਤੇ ਚੈਕਿੰਗ ਦੌਰਾਨ ਮਿਲੀ ਸੂਚਨਾ ਦੇ ਆਧਾਰ ’ਤੇ ਮੁੱਦਕੀ ’ਚ ਛਾਪਾ ਮਾਰ ਕੇ ਉੱਥੋਂ 10 ਬੋਤਲਾਂ ਨਾਜਾਇਜ਼ ਸ਼ਰਾਬ ਅਤੇ 50 ਲੀਟਰ ਲਾਹਣ ਬਰਾਮਦ ਕੀਤੀ ਹੈ।
ਜਦੋਂ ਕਿ ਇਸ ਦੌਰਾਨ ਮੁਲਜ਼ਮ ਪ੍ਰਦੀਪ ਕੌਰ ਪਤਨੀ ਗੁਰਪ੍ਰੀਤ ਸਿੰਘ ਅਤੇ ਮਨਪ੍ਰੀਤ ਕੌਰ ਪਤਨੀ ਹਰਦੀਪ ਸਿੰਘ ਵਾਸੀ ਵਾਰਡ ਨੰਬਰ 5 ਮੁੱਦਕੀ ਉੱਥੋਂ ਫ਼ਰਾਰ ਹੋ ਗਈ। ਮਾਮਲੇ ਦੀ ਜਾਂਚ ਕਰ ਰਹੇ ਵਿਨੋਦ ਕੁਮਾਰ ਨੇ ਦੱਸਿਆ ਕਿ ਪੁਲਸ ਨੇ ਉਕਤ ਮਾਮਲੇ ’ਚ ਮੁਲਜ਼ਮ ਮਹਿਲਾ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨਿਹੰਗਾਂ ਦੇ ਬਾਣੇ 'ਚ ਆਏ ਨੌਸਰਬਾਜ਼ ਕਰ ਗਏ ਵੱਡਾ ਕਾਂਡ
NEXT STORY