ਜਲਾਲਾਬਾਦ (ਬੰਟੀ ਦਹੂਜਾ) : ਥਾਣਾ ਸਿਟੀ ਪੁਲਸ ਨੇ ਕੁੱਟਮਾਰ ਕਰਨ ਵਾਲੇ 7 ਵਿਅਕਤੀਆਂ ’ਤੇ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਅਮਰੀਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੁਰਜੀਤ ਸਿੰਘ ਪੁੱਤਰ ਸੰਤਾ ਸਿੰਘ ਵਾਸੀ ਪਿੰਡ ਕੋਟੂ ਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਿਤੀ 20.09.2024 ਦੀ ਰਾਤ ਨੂੰ ਉਹ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ।
ਇਸ ਦੌਰਾਨ ਪਿੰਡ ਕੋਟੂ ਵਾਲਾ ਰੇਲਵੇ ਅੰਡਰ ਬ੍ਰਿਜ ਨੇੜੇ ਖੁਸ਼ੀ, ਵਿੱਕੀ ਪੁੱਤਰ ਮੰਗਲ ਸਿੰਘ, ਰਾਜੂ ਪੁੱਤਰ ਮੰਗਲ ਸਿੰਘ ਵਾਸੀ ਪਿੰਡ ਟਿਵਾਣਾ ਕਲਾਂ, 4 ਅਣਪਛਾਤੇ ਵਿਅਕਤੀਆਂ ਨੇ ਹਮ ਮਸ਼ਵਰਾ ਹੋ ਕੇ ਉਸ ਨੂੰ ਘੇਰ ਕੇ ਉਸਦੀ ਕੁੱਟਮਾਰ ਕੀਤੀ ਤੇ ਉਸਦੇ ਕਾਫੀ ਸੱਟਾ ਮਾਰੀਆਂ। ਉਨ੍ਹਾਂ 'ਤੇ ਪਰਚਾ ਦਰਜ ਕੀਤਾ ਗਿਆ ਹੈ।
ਨਿਹੰਗ ਸਿੰਘਾਂ ਤੇ ਪੁਲਸ ਵਿਚਾਲੇ ਝੜਪ! ਜ਼ਖ਼ਮੀ ਹੋਇਆ ਪੁਲਸ ਅਫ਼ਸਰ
NEXT STORY