ਬਰੇਟਾ (ਬਾਂਸਲ) : ਸਥਾਨਕ ਪੁਲਸ ਨੇ ਇੱਕ ਪੜਤਾਲੀਆਂ ਰਿਪੋਰਟ ਦੇ ਆਧਾਰ 'ਤੇ ਇੱਕ ਆੜ੍ਹਤੀਆ ਅਤੇ ਉਸਦੇ ਰਿਸ਼ਤੇਦਾਰ ਵੱਲੋਂ ਗਾਲੀ-ਗਲੋਚ ਅਤੇ ਜਾਤੀ ਸੂਚਕ ਸ਼ਬਦਾਵਲੀ ਇਸਤੇਮਾਲ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਤਰਸੇਮ ਸਿੰਘ ਨਾਂਅ ਦੇ ਵਿਅਕਤੀ ਨੇ ਪੁਲਸ ਨੂੰ ਦਰਖ਼ਾਸਤ ਦਿੱਤੀ ਕਿ ਜਤਿੰਦਰ ਮੋਹਨ ਆੜ੍ਹਤੀ ਨਾਲ ਮਜ਼ਦੂਰੀ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ।
ਇਸ ਸਬੰਧੀ ਮਜ਼ਦੂਰ ਮੁਕਤੀ ਮੋਰਚਾ ਵੱਲੋਂ ਵੀ ਗੱਲਬਾਤ ਕੀਤੀ ਗਈ ਸੀ ਅਤੇ ਉਸਨੇ ਮੈਨੂੰ ਜਨਤਕ ਤੌਰ 'ਤੇ ਗਾਲੀ-ਗਲੋਚ ਕਰਦਿਆਂ ਜਾਤੀ ਸੂਚਕ ਅਪਸ਼ਬਦ ਬੋਲਿਆ ਹੈ ਅਤੇ ਇਸ ਤੋਂ ਬਾਅਦ ਪਰਮਜੀਤ ਸ਼ਰਮਾਂ ਦੀ ਫੇਸਬੁੱਕ 'ਤੇ ਉੁਸਦੇ ਰਿਸ਼ਤੇਦਾਰ ਅਰਪਿਤ ਗਰਗ ਨੇ ਵੀ ਗਲਤ ਜਾਤੀ ਸੂਚਕ ਕੁਮੈਂਟ ਕੀਤਾ। ਇਸ ਦੀ ਸੂਚਨਾ ਤਰਸੇਮ ਸਿੰਘ ਨੇ ਪੁਲਸ ਨੂੰ ਦਿੱਤੀ, ਜਿਸ 'ਤੇ ਕਾਰਵਾਈ ਕਰਦਿਆਂ ਪੁਲਸ ਨੇ ਮਾਮਲਾ ਦਰਜ ਕਰ ਲਿਆ। ਦੂਸਰੇ ਪਾਸੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਨਾਲ ਗੱਲਬਾਤ ਕਰਨ 'ਤੇ ਲੱਗੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਇਹ ਦਬਾਅ ਅਧੀਨ ਕਾਰਵਾਈ ਕੀਤੀ ਗਈ ਹੈ। ਇਸ ਵਿੱਚ ਕੋਈ ਸੱਚਾਈ ਨਹੀਂ ਹੈ। ਕੁੱਝ ਲੋਕ ਨਿੱਜੀ ਵਿਰੋਧ ਹੋਣ ਕਾਰਨ ਇਸ ਤਰ੍ਹਾਂ ਦੀਆਂ ਸਾਜਿਸ਼ਾਂ ਰੱਚ ਰਹੇ ਹਨ।
ਨਸ਼ਾ ਮੁਕਤ ਰੰਗਲਾ ਪੰਜਾਬ ਬਣਾਉਣ ਨੂੰ ਲੈ ਕੇ ਰਾਜਪਾਲ ਦਾ ਵੱਡਾ ਬਿਆਨ
NEXT STORY