ਬਠਿੰਡਾ (ਸੁਖਵਿੰਦਰ) : ਬੀਤੇ ਦਿਨ ਵਾਪਰੇ ਸੜਕ ਹਾਦਸੇ ’ਚ ਇਕ ਵਿਅਕਤੀ ਦੀ ਮੌਤ ਹੋਣ ਦੇ ਮਾਮਲੇ ’ਚ ਥਾਣਾ ਸਦਰ ਦੀ ਪੁਲਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਰਾਮਸ਼੍ਰੀ ਪਤਨੀ ਰਾਮਨਾਥ ਸ਼ੰਖਵਾਰ ਵਾਸੀ ਐੱਨ. ਐੱਫ. ਐੱਲ. ਪੁਲਸ ਨੂੰ ਦੱਸਿਆ ਕਿ ਬੀਤੇ ਦਿਨ ਉਸ ਦਾ ਪੁੱਤਰ ਨਵੀਨ ਸ਼ੰਖਵਾਰ (33) ਸਕੂਟਰ ’ਤੇ ਜਾ ਰਿਹਾ ਸੀ।
ਇਸ ਦੌਰਾਨ ਅਣਪਛਾਤੇ ਵਾਹਨ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੇ ਪੁੱਤਰ ਦੀ ਮੌਤ ਹੋ ਗਈ। ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
31 ਦਸੰਬਰ ਤੋਂ ਪਹਿਲਾਂ ਕਰਾਓ ਇਹ ਕੰਮ, ਨਹੀਂ ਤਾਂ ਆਵੇਗੀ ਮੁਸ਼ਕਿਲ
NEXT STORY