ਬਠਿੰਡਾ (ਸੁਖਵਿੰਦਰ) : ਥਾਣਾ ਸਦਰ ਬਠਿੰਡਾ ਪੁਲਸ ਨੇ ਪਿੰਡ ਤਿਉਣਾ ਵਿਖੇ ਇੱਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ਾਂ 'ਚ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ ਵਿਚ ਪ੍ਰੀਤਮ ਸਿੰਘ ਵਾਸੀ ਤਿਉਣਾ ਨੇ ਦੱਸਿਆ ਕਿ ਮੁਲਜ਼ਮ ਸ਼ੰਟੀ, ਰਵੀ, ਲਾਭੀ, ਕਾਲੀ ਅਤੇ ਵਿੱਕੀ ਵਾਸੀ ਤਿਉਣਾ ਨੇ ਮਿਲ ਕੇ ਉਸ ਦੀ ਕੁੱਟਮਾਰ ਕੀਤੀ।
ਉਸ ਨੇ ਦੱਸਿਆ ਕਿ ਮੁਲਜ਼ਮ ਉਸ ਦੇ ਘਰ ਦੀ ਛੱਤ 'ਤੇ ਚੜ੍ਹਦਾ ਸੀ ਅਤੇ ਉਹ ਉਸ ਨੂੰ ਛੱਤ 'ਤੇ ਜਾਣ ਤੋਂ ਰੋਕਦਾ ਸੀ। ਇਸੇ ਰੰਜਿਸ਼ ਕਾਰਨ ਮੁਲਜ਼ਮਾਂ ਨੇ ਉਸ ਦੀ ਕੁੱਟਮਾਰ ਕੀਤੀ। ਪੁਲਸ ਨੇ ਸ਼ਿਕਾਇਤ ਦੇ ਆਧਾਰ 'ਤੇ ਉਕਤ 5 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਪੰਜਾਬ ਲਈ ਅਗਲੇ 24 ਘੰਟੇ ਅਹਿਮ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ
NEXT STORY