ਫਿਰੋਜ਼ਪੁਰ (ਮਲਹੋਤਰਾ) : ਪੁਰਾਣੀ ਰੰਜਿਸ਼ ਕਾਰਨ ਇੱਕ ਵਿਅਕਤੀ ਦੇ ਨਾਲ ਕੁੱਟਮਾਰ ਕਰਨ ਵਾਲੇ 16 ਦੋਸ਼ੀਆਂ ਦੇ ਖ਼ਿਲਾਫ਼ ਪੁਲਸ ਨੇ ਪਰਚਾ ਦਰਜ ਕੀਤਾ ਹੈ। ਘਟਨਾ ਪਿੰਡ ਹਸਤੀਵਾਲਾ ਦੀ ਹੈ। ਥਾਣਾ ਆਰਫਕੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਪੀੜਤ ਬਲਜਿੰਦਰ ਸਿੰਘ ਨੇ ਦੱਸਿਆ ਕਿ ਤਿੰਨ ਦਿਨ ਪਹਿਲਾਂ ਉਹ ਪਿੰਡ ਵਿਚ ਕਿਤੇ ਜਾ ਰਿਹਾ ਸੀ।
ਇਸ ਦੌਰਾਨ ਉਸ ਦੇ ਨਾਲ ਪੁਰਾਣੀ ਰੰਜਿਸ਼ ਰੱਖਣ ਵਾਲੇ ਕਾਬਲ ਸਿੰਘ, ਬਲਜਿੰਦਰ ਸਿੰਘ, ਸੁਖਵਿੰਦਰ ਸਿੰਘ, ਗੁਰਵਿੰਦਰ ਸਿੰਘ, ਪ੍ਰਗਟ ਸਿੰਘ ਅਤੇ ਇਨਾਂ ਦੇ 11 ਹੋਰ ਸਾਥੀਆਂ ਨੇ ਉਸ ਨੂੰ ਘੇਰ ਕੇ ਕੁੱਟਮਾਰ ਕੀਤੀ ਅਤੇ ਜ਼ਖਮੀ ਕਰ ਦਿੱਤਾ। ਏ. ਐੱਸ. ਆਈ. ਰਣਜੀਤ ਸਿੰਘ ਦੇ ਅਨੁਸਾਰ ਸਾਰਿਆਂ ਦੇ ਖ਼ਿਲਾਫ਼ ਪਰਚਾ ਦਰਜ ਕਰਨ ਤੋਂ ਬਾਅਦ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਫਗਵਾੜਾ ਨੂੰ ਮਿਲਿਆ ਨਵਾਂ ਮੇਅਰ, 'ਆਪ' ਆਗੂ ਰਾਮਪਾਲ ਉੱਪਲ ਦੇ ਸਿਰ 'ਤੇ ਸਜਿਆ ਤਾਜ
NEXT STORY