ਫਿਰੋਜ਼ਪੁਰ (ਮਲਹੋਤਰਾ) : ਵਿਆਹੁਤਾ ਨੂੰ ਦਾਜ ਲਈ ਤੰਗ ਕਰਨ ਵਾਲੇ ਪਤੀ, ਸੱਸ ਅਤੇ ਸਹੁਰੇ ਦੇ ਖ਼ਿਲਾਫ਼ ਪੁਲਸ ਨੇ ਜਾਂਚ ਉਪਰੰਤ ਪਰਚਾ ਦਰਜ ਕੀਤਾ ਹੈ। ਥਾਣਾ ਵੁਮੈੱਨ ਸੈਲ ਦੇ ਏ. ਐੱਸ. ਆਈ. ਬਲਵੀਰ ਸਿੰਘ ਨੇ ਦੱਸਿਆ ਕਿ ਕੋਮਲਪ੍ਰੀਤ ਕੌਰ ਵਾਸੀ ਸਿਟੀ ਨੇ ਸ਼ਿਕਾਇਤ ਦਿੱਤੀ ਸੀ ਕਿ ਉਸਦਾ ਵਿਆਹ 2019 'ਚ ਸੌਰਭ ਕੌਸ਼ਲ ਵਾਸੀ ਜ਼ਿਲ੍ਹਾ ਪਟਿਆਲਾ ਦੇ ਨਾਲ ਹੋਇਆ ਸੀ। ਵਿਆਹ ਵਿਚ ਉਸਦੇ ਮਾਪਿਆਂ ਨੇ ਆਪਣੀ ਹੈਸੀਅਤ ਅਨੁਸਾਰ ਦਾਜ ਦਿੱਤਾ ਸੀ।
ਉਸ ਨੇ ਦੋਸ਼ ਲਗਾਏ ਕਿ ਵਿਆਹ ਤੋਂ ਬਾਅਦ ਤੋਂ ਹੀ ਪਤੀ ਸੌਰਭ ਕੌਸ਼ਲ, ਸਹੁਰੇ ਵਿਨੋਦ ਕੌਸ਼ਲ ਅਤੇ ਸੱਸ ਨੀਨਾ ਰਾਣੀ ਵੱਲੋਂ ਉਸ ਨੂੰ ਹੋਰ ਦਾਜ ਦੀ ਮੰਗ ਨੂੰ ਲੈ ਕੇ ਤੰਗ ਕੀਤਾ ਜਾਣ ਲੱਗਾ। ਦੋਸ਼ੀਆਂ ਨੇ ਉਸ ਨੂੰ ਕੁੱਟ ਕੇ ਘਰੋਂ ਕੱਢ ਦਿੱਤਾ। ਏ. ਐੱਸ. ਆਈ. ਦੇ ਅਨੁਸਾਰ ਸ਼ਿਕਾਇਤ ਦੀ ਜਾਂਚ 'ਚ ਦੋਸ਼ ਸਹੀ ਪਾਏ ਜਾਣ 'ਤੇ ਤਿੰਨਾਂ ਦੇ ਖ਼ਿਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ।
ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
NEXT STORY